ਭਗਤਾ ਭਾਈ: ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਵੱਲੋਂ ਸਾਲਾਨਾ ਮੈਗਜ਼ੀਨ ‘ਨਵੀਆਂ ਪੈੜਾਂ’ ਰਿਲੀਜ਼ ਕੀਤਾ ਗਿਆ। ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਮੁੱਖ ਅਧਿਆਪਕ ਬੇਅੰਤ ਸਿੰਘ ਮਲੂਕਾ ਨੇ ਕਿਹਾ ਕਿ ਸਕੂਲ ਮੈਗਜ਼ੀਨ ਬੱਚਿਆਂ ਦੀ ਪ੍ਰਤਿੱਭਾ ਨੂੰ ਨਿਖਾਰਨ ਦਾ ਇੱਕ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਪੜ੍ਹਨ ਦੇ ਨਾਲ-ਨਾਲ ਸਾਹਿਤਕ ਰੁਚੀਆਂ ਨਾਲ ਜੁੜਨਾ ਵੀ ਬਹੁਤ ਜ਼ਰੂਰੀ ਹੈ। ਅਮਰੀਕ ਸਿੰਘ ਕਲਿਆਣ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਤੇ ਹਰਜਿੰਦਰ ਸਿੰਘ ਬੁਰਜ ਥਰੋੜ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਸਮੇਂ ਅਮਰਜੀਤ ਸਿੰਘ ਚੇਅਰਮੈਨ ਸਕੂਲ ਕਮੇਟੀ, ਸਤਵੀਰ ਕੌਰ, ਰਵਿੰਦਰ ਕੌਰ, ਬਲਬੀਰ ਕੌਰ ਤੇ ਮਨਦੀਪ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ