ਮਾਘੀ ਕਾਨਫਰੰਸ: ਨਿਹੰਗ ਸਿੰਘਾਂ ਨੇ ਤਿਆਰੀਆਂ ਵਿੱਢੀਆਂ
ਮਾਘੀ ਦੇ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਨਿਹੰਗ ਸਿੰਘ ਦਲਾਂ ਦੀਆਂ ਵੱਖ-ਵੱਖ ਛਾਉਣੀਆਂ ਵਿੱਚ ਸਾਫ਼-ਸਫ਼ਾਈ ਸ਼ੁਰੂ ਹੋ ਗਈ ਹੈ। ਨਿਹੰਗ ਸਿੰਘ ਘੋੜਿਆਂ ’ਤੇ ਨਗਾਰੇ ਵਜਾਉਂਦੇ ਪੁੱਜਣੇ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਪੰਤਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ...
ਮਾਘੀ ਦੇ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਨਿਹੰਗ ਸਿੰਘ ਦਲਾਂ ਦੀਆਂ ਵੱਖ-ਵੱਖ ਛਾਉਣੀਆਂ ਵਿੱਚ ਸਾਫ਼-ਸਫ਼ਾਈ ਸ਼ੁਰੂ ਹੋ ਗਈ ਹੈ। ਨਿਹੰਗ ਸਿੰਘ ਘੋੜਿਆਂ ’ਤੇ ਨਗਾਰੇ ਵਜਾਉਂਦੇ ਪੁੱਜਣੇ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਪੰਤਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਗੁਰਦੁਆਰਾ ਬਾਬਾ ਨੈਣਾ ਸਿੰਘ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸ੍ਰੀ ਮੁਕਤਸਰ ਸਾਹਿਬ ਅਤੇ ਗੁਰਦੁਆਰਾ ਬੱਗਸਰ ਸਾਹਿਬ ਜੱਸੀ ਬਾਗ ਵਾਲੀ ਵਿਖੇ ਬੁੱਢਾ ਦਲ ਦੇ ਨਿਹੰਗ ਸਿੰਘਾਂ ਵੱਲੋਂ ਮਾਘੀ ਮੇਲੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਰਹੀਆਂ ਹਨ। ਦੋਹਾਂ ਅਸਥਾਨਾਂ ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਲਾਹੀ ਅਖੰਡ ਬਾਣੀ ਦੇ ਅਖੰਡ ਪਾਠ ਮਿਤੀ 12 ਜਨਵਰੀ ਤੋਂ ਆਰੰਭ ਹੋ ਕੇ 14 ਜਨਵਰੀ ਨੂੰ ਭੋਗ ਪਾਏ ਜਾਣਗੇ। ਏਸੇ ਤਰ੍ਹਾਂ ਬੁੱਢਾ ਦਲ ਦੀ ਛਾਉਣੀ ਗੁ. ਬਾਬਾ ਨੈਣਾ ਸਿੰਘ ਜੀ ਵਿਖੇ ਸ੍ਰੀ ਦਸਮ ਗ੍ਰੰਥ ਜੀ ਦੇ ਭੋਗ 15 ਜਨਵਰੀ ਨੂੰ ਪੈਣਗੇ ਅਤੇ ਮਹੱਲਾ ਚੜ੍ਹੇਗਾ। ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਦੋਵਾਂ ਧਾਰਮਿਕ ਅਸਥਾਨਾਂ ’ਤੇ ਧਾਰਮਿਕ ਦੀਵਾਨ ਸਜਾਏ ਜਾਣਗੇ।

