ਮਾਨਸਾ: ਸਰਕਾਰੀ ਹਾਈ ਸਕੂਲ ਦੋਦੜਾ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਕਰਵਾਈ ਗਈ ਪ੍ਰੀਖਿਆ ਵਿਚ 100 ਵਿੱਚੋਂ 86 ਅੰਕ ਹਾਸਲ ਕਰ ਕੇ ਮਾਨਸਾ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਸਕੂਲ ਮੀਡੀਆ ਕੋਆਰਡੀਨੇਟਰ ਪਰਮਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਨੇ ਦਸਵੀਂ ਜਮਾਤ ’ਚੋਂ 92 ਫ਼ੀਸਦੀ ਅੰਕ ਹਾਸਲ ਕੀਤੇ ਹਨ। -ਪੱਤਰ ਪ੍ਰੇਰਕ