ਪੱਤਰ ਪ੍ਰੇਰਕ
ਮੌੜ ਮੰਡੀ , 10 ਮਾਰਚ
ਹਲਕਾ ਮੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਵੀਰ ਸਿੰਘ ਮਾਈਸਰਖਾਨਾ ਨੇ 63099 ਵੋਟਾਂ ਪ੍ਰਾਪਤ ਕਰਕੇ ਜਿੱਤ ਦਰਜ ਕੀਤੀ ਹੈ। ਹਲਕਾ ਮੌੜ ਵਿੱਚ ਕੁੱਲ 136018 ਵੋਟਾਂ ਪੋਲ ਹੋਈਆਂ ਜਿਸ ਵਿਚ ‘ਆਪ’ ਉਮੀਦਵਾਰ ਸੁਖਵੀਰ ਮਾਈਸਰਖਾਨਾ ਨੇ 35008 ਦੀ ਵੱਡੀ ਲੀਡ ਨਾਲ ਆਜ਼ਾਦ ਉਮੀਦਵਾਰ ਲੱਖਾ ਸਿਧਾਣਾ ਨੂੰ ਹਰਾਇਆ, ਜਦਕਿ ਲੱਖਾ ਸਿੰਘ ਸਿਧਾਣਾ 28099 ਨਾਲ ਦੂਜੇ ਅਤੇ ਅਕਾਲੀ ਦਲ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਨੂੰ 23355 ਵੋਟਾਂ ਪ੍ਰਾਪਤ ਕਰਕੇ ਤੀਜੇ ਸਥਾਨ ’ਤੇ ਰਹੇ। ਕਾਂਗਰਸ ਦੇ ਉਮੀਦਵਾਰ ਡਾਕਟਰ ਮਨੋਜ ਬਾਲਾ ਨੂੰ ਮਹਿਜ਼ 15034 ਵੋਟਾਂ ਮਿਲੀਆਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਮੌੜ ਦੇ ਬਾਜ਼ਾਰਾਂ ਵਿੱਚ ਜੇਤੂ ਰੈਲੀਆਂ ਕੱਢੀਆਂ। ਟਰੱਕ ਅਪਰੇਟਰਾਂ ਨੇ ਟਰੱਕ ਯੂਨੀਅਨ ਮੌੜ ਵਿੱਚ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ ਅਤੇ ਭੰਗੜੇ ਪਾਏ।