ਮੇਜਰ ਅਜਾਇਬ ਸਿੰਘ ਸਕੂਲ ਜ਼ੋਨਲ ਖੇਡ ਮੁਕਾਬਲਿਆਂ ’ਚ ਮੋਹਰੀ
69ਵੇਂ ਜ਼ੋਨਲ ਖੇਡ ਮੁਕਾਬਲੇ (ਲੜਕੇ-ਲੜਕੀਆਂ) ਸਰਕਾਰੀ ਹਾਈ ਸਕੂਲ ਔਲਖ ਵਿੱਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਪ੍ਰਿੰਸੀਪਲ ਡਾ. ਐੱਸਐੱਸ ਬਰਾੜ ਨੇ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਸਿਰਫ਼ ਖੇਡਾਂ ਵਿੱਚ ਹੀ ਨਹੀਂ, ਸਗੋਂ ਜੀਵਨ ਵਿੱਚ ਵੀ ਅੱਗੇ ਵਧਣ ਦਾ ਜਜ਼ਬਾ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਅਨੁਸ਼ਾਸਨ, ਮਿਹਨਤ ਅਤੇ ਟੀਮ ਵਰਕ ਹੀ ਸਫਲਤਾ ਦੀਆਂ ਕੁੰਜੀਆਂ ਹਨ। ਉਨ੍ਹਾ ਦੱਸਿਆ ਕਿ ਟੇਬਲ ਟੈਨਿਸ, ਲਾਨ ਟੈਨਿਸ, ਬੈਡਮਿੰਟਨ, ਚੈੱਸ, ਸਕੇਟਿੰਗ, ਰੈਸਲਿੰਗ ਅਤੇ ਭਾਰ ਚੁੱਕਣ ਸਮੇਤ ਉਮਰ ਵਰਗ 14 ਸਾਲ, 17 ਸਾਲ ਅਤੇ 19 ਸਾਲ ਦੇ 31 ਮੁਕਾਬਲਿਆਂ ਵਿੱਚ ਸਕੂਲ ਦੇ ਖਿਡਾਰੀਆਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ 26 ਮੁਕਾਬਲਿਆਂ ਵਿੱਚ ਪਹਿਲਾ ਸਥਾਨ, 2 ਟੀਮਾਂ ਨੇ ਦੂਜਾ ਸਥਾਨ ਅਤੇ 3 ਟੀਮਾਂ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਡਾ. ਬਰਾੜ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵੀ ਇਸ ਤੋਂ ਵੱਧ ਜੋਸ਼ ਅਤੇ ਆਤਮ ਵਿਸ਼ਵਾਸ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।