ਪੱਤਰ ਪ੍ਰੇਰਕ
ਤਪਾ ਮੰਡੀ, 8 ਅਕਤੂਬਰ
ਇੱਥੇ ਅੱਜ ਪਿੰਡ ਦਰਾਜ- ਦਰਾਕਾ ਦੀ ਖੇਤੀਬਾੜੀ ਸਹਿਕਾਰੀ ਸੇਵਾ ਸੁਸਾਇਟੀ ਦੇ ਮੈਂਬਰਾਂ ਦੀ ਮੀਟਿੰਗ ਦੌਰਾਨ ਮਲਕੀਤ ਸਿੰਘ ਉਰਫ਼ ਅਮਨ ਸਿੱਧੂ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਇਸ ਦੌਰਾਨ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸੁਸਾਇਟੀ ਦੀ ਪਹਿਲੀ ਮੀਟਿੰਗ ਵਿਚ ਸਭਾ ਦੇ ਪਹਿਲੇ ਪ੍ਰਧਾਨ ਨੇ ਸਵੈ ਇੱਛਾ ਨਾਲ ਅਸਤੀਫ਼ਾ ਦੇ ਦਿੱਤਾ ਸੀ, ਜਿਸ ਮਗਰੋਂ ਮਲਕੀਤ ਸਿੰਘ ਉਰਫ਼ ਅਮਨ ਸਿੱਧੂ ਨੂੰ ਅੱਜ ਸਰਬਸੰਮਤੀ ਨਾਲ ਸੁਸਾਇਟੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਨਵੇਂ ਚੁਣੇ ਪ੍ਰਧਾਨ ਨੇ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ ਹੈ।