ਕਿਸਾਨਾਂ ਵੱਲੋਂ ਮਲੋਟ-ਬਠਿੰਡਾ ਹਾਈਵੇਅ ਜਾਮ : The Tribune India

ਕਿਸਾਨਾਂ ਵੱਲੋਂ ਮਲੋਟ-ਬਠਿੰਡਾ ਹਾਈਵੇਅ ਜਾਮ

ਰਾਹਗੀਰ ਹੋਏ ਪ੍ਰੇਸ਼ਾਨ; ਮੰਗਾਂ ਨਾ ਮੰਨਣ ’ਤੇ ਸੜਕਾਂ ਜਾਮ ਕਰਨ ਦੀ ਚਿਤਾਵਨੀ

ਕਿਸਾਨਾਂ ਵੱਲੋਂ ਮਲੋਟ-ਬਠਿੰਡਾ ਹਾਈਵੇਅ ਜਾਮ

ਕਿਸਾਨਾਂ ਵੱਲੋਂ ਮਲੋਟ-ਬਠਿੰਡਾ ਸੜਕ ’ਤੇ ਲਾੲੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਆਗੂ।

ਲਖਵਿੰਦਰ ਸਿੰਘ

ਮਲੋਟ, 30 ਸਤੰਬਰ

ਇਥੇ ਮਲੋਟ ਤੋਂ ਬਠਿੰਡਾ ਰੋਡ ਬਿਜਲੀ ਘਰ ਦੇ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਕਈ ਘੰਟੇ ਜਾਮ ਲਗਾਇਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੁਖਦੇਵ ਸਿੰਘ ਬੂੜਾਗੁੱਜਰ, ਨਿਰਮਲ ਸਿੰਘ ਜੱਸੇਆਣਾ, ਬੇਅੰਤ ਸਿੰਘ ਦੋਦਾ, ਗੋਰਾ ਸਿੰਘ ਫਕਰਸਰ ਅਤੇ ਅਵਤਾਰ ਸਿੰਘ ਮਿਠੜੀ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਵਾਅਦਿਆਂ ਤੋਂ ਮੁਕਰਨ ਕਰਕੇ ਉਨ੍ਹਾਂ ਨੂੰ ਅੱਜ ਧਰਨਾ ਲਾਉਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ’ਤੇ ਹੋਏ ਪੁਲੀਸ ਕੇਸ ਅਜੇ ਰੱਦ ਨਹੀ ਹੋਏ, ਤੋਂ ਇਲਾਵਾ ਪਰਾਲੀ ਸਾੜਣ ਨੂੰ ਲੈ ਕੇ ਸਰਕਾਰ ਨੇ ਐਲਾਨ ਕੀਤਾ ਸੀ ਕਿ ਜਿਹੜੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ, ਉਨ੍ਹਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਆਵਜ਼ਾ ਤਾਂ ਕੀ ਦੇਣਾ ਸੀ ਉਲਟਾ ਪਰਾਲੀ ਸਾੜਨ ਦੇ ਪਰਚੇ ਵੀ ਜਿਉਂ ਦੇ ਤਿਉਂ ਹੀ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਉਨ੍ਹਾਂ ਦੀ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਗ ਨਹੀਂ ਲੈਂਦੀ ਉਦੋਂ ਤੱਕ ਉਹ ਸੜਕਾਂ ’ਤੇ ਡਟੇ ਰਹਿਣਗੇ। ਇਸ ਧਰਨੇ ਦੇ ਮੱਦੇਨਜ਼ਰ ਰਾਹਗੀਰਾਂ ਨੂੰ ਭਾਰੀ ਮੁਸ਼ੱਕਤ ਝੱਲਣੀ ਪਈ ਅਤੇ ਬਦਲਵੇਂ ਰਸਤਿਆਂ ਤੋਂ ਜਾਣਾ ਪਿਆ। ਕਈ ਰਾਹਗੀਰਾਂ ਨੂੰ ਬਦਲਵੇਂ ਰਸਤਿਆਂ ਦਾ ਪਤਾ ਨਾ ਹੋਣ ਕਰਕੇ ਉਹ ਕਾਫੀ ਪ੍ਰੇਸ਼ਾਨ ਹੋਏ।

ਕਿਸਾਨੀ ਮੰਗਾਂ ਨੂੰ ਲੈ ਕੇ ਬਠਿੰਡਾ-ਮਾਨਸਾ ਮਾਰਗ ’ਤੇ ਲਾਇਆ ਧਰਨਾ

ਮਾਨਸਾ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀ ਅਗਵਾਈ ਹੇਠ ਬਠਿੰਡਾ-ਮਾਨਸਾ ਮੁੱਖ ਮਾਰਗ ਉਪਰ ਪਿੰਡ ਭਾਈਦੇਸਾ ਵਿੱਚ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਇਹ ਧਰਨਾ ਕਿਸਾਨਾਂ ਮੰਗਾਂ ਨੂੰ ਲੈ ਕੇ ਪਰਾਲੀ ਸਾੜਨ ਲਈ ਸਰਕਾਰ ਵੱਲੋਂ ਦਿੱਤੀ ਜਾ ਰਹੀ ਚਿਤਾਵਨੀ ਦੇ ਵਿਰੋਧ ਵਿਚ ਲਾਇਆ ਜਾ ਰਿਹਾ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਸਰਕਾਰ ਨੇ ਜਥੇਬੰਦੀਆਂ ਨਾਲ ਵਾਅਦਾਖਿਲਾਫੀ ਕੀਤੀ ਹੈ। ਧਰਨੇ ਦੀ ਅਗਵਾਈ ਸੂਬਾਈ ਆਗੂ ਗੁਰਚਰਨ ਸਿੰਘ ਭੀਖੀ ਨੇ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All