ਪੱਤਰ ਪ੍ਰੇਰਕ
ਭਗਤਾ ਭਾਈ, 25 ਨਵੰਬਰ
ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਸੂਬੇ ਦਾ ਹਰ ਵਰਗ ਨਿਰਾਸ਼ ਹੈ ਤੇ ਸੂਬੇ ਦੇ ਲੋਕ ਕਾਂਗਰਸ ਨੂੰ ਸਬਕ ਸਿਖਾਉਣ ਲਈ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਪਿੰਡ ਮਲੂਕਾ ਵਿੱਚ ਕਿਸਾਨ ਵਿੰਗ ਦਿਹਾਤੀ ਜ਼ਿਲ੍ਹਾ ਬਠਿੰਡਾ ਦੇ ਨਵ-ਨਿਯੁਕਤ ਪ੍ਰਧਾਨ ਸਵਰਨ ਸਿੰਘ ਅਕਲੀਆ ਅਤੇ ਮੀਤ ਪ੍ਰਧਾਨ ਕਰਮਜੀਤ ਸਿੰਘ ਢਿੱਲੋਂ ਨੂੰ ਸਨਮਾਨਿਤ ਕਰਨ ਉਪਰੰਤ ਕੀਤਾ। ਇਸ ਮੌਕੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਭ ਸਿੰਘ ਢੇਲਵਾਂ, ਸਿਕੰਦਰ ਸਿੰਘ ਬੇਗਾ, ਗਰਦੌਰ ਸਿੰਘ ਸੰਧੂ ਤੇ ਰਤਨ ਸ਼ਰਮਾ ਮਲੂਕਾ ਹਾਜ਼ਰ ਸਨ।