ਮਲੂਕਾ ਵੱਲੋਂ ਸੁਖਬੀਰ ਬਾਦਲ ਨਾਲ ਮੁਲਾਕਾਤ
ਪਾਰਟੀ ਸਮਰਥਕਾਂ ਨਾਲ ਪਾਰਟੀ ਪ੍ਰਧਾਨ ਨੂੰ ਮਿਲੇ; ਪਾਰਟੀਆਂ ਦੀਆਂ ਸਰਗਰਮੀਆਂ ਬਾਰੇ ਕੀਤੀ ਚਰਚਾ
Advertisement
ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਮੈਂਬਰ ਤੇ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਹਲਕਾ ਰਾਮਪੁਰਾ ਫੂਲ ਨਾਲ ਸਬੰਧਤ ਆਪਣੇ ਸਮਰਥਕਾਂ ਨਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕਰਕੇ ਪਾਰਟੀ ਵਿਚ ਵੱਡਾ ਮਾਣ ਸਤਿਕਾਰ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਸੁਖਬੀਰ ਸਿੰਘ ਬਾਦਲ ਨਾਲ ਅਕਾਲੀ ਦਲ ਦੀਆਂ ਸਰਗਰਮੀਆਂ ਬਾਰੇ ਵੀ ਵਿਚਾਰ ਚਰਚਾ ਕੀਤੀ। ਸ੍ਰੀ ਮਲੂਕਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਉਨ੍ਹਾਂ ਨੂੰ ਵੱਡਾ ਮਾਣ ਸਤਿਕਾਰ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਉਹ ਤੇ ਹਲਕਾ ਰਾਮਪੁਰਾ ਫੂਲ ਦੀ ਸਮੁੱਚੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਤਨਦੇਹੀ ਨਾਲ ਕੰਮ ਕਰਦੀ ਰਹੇਗੀ। ਇਸ ਮੌਕੇ ਹਰਿੰਦਰ ਸਿੰਘ ਮਹਿਰਾਜ, ਗਗਨਦੀਪ ਸਿੰਘ ਗਰੇਵਾਲ, ਰਾਕੇਸ਼ ਗੋਇਲ, ਸੁਖਜਿੰਦਰ ਖਾਨਦਾਨ, ਗੋਗੀ ਬਰਾੜ, ਸੁਖਜਿੰਦਰ ਖਹਿਰਾ, ਮਨਜੀਤ ਸਿੰਘ ਧੁੰਨਾ, ਜਸਪਾਲ ਵੜਿੰਗ ਆਦਿ ਹਾਜ਼ਰ ਸਨ।
Advertisement
Advertisement
×