ਭਗਤਾ ਭਾਈ: ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਡੇਰਾ ਭਾਈ ਦਿਆਲਾ ਜੀ ਦਿਆਲਪੁਰਾ ਮਿਰਜ਼ਾ ਪਹੁੰਚ ਕੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਡੇਰੇ ਦੇ ਮੁੱਖ ਸੇਵਾਦਾਰ ਮਹੰਤ ਸੰਤੋਖ ਸਿੰਘ ਦਿਆਲਪੁਰਾ ਦੇ ਪੁੱਤਰ ਮਹੰਤ ਅਮਰਿੰਦਰ ਸਿੰਘ, ਪਰਿਵਾਰ ਤੇ ਸੰਗਤ ਨਾਲ ਦੁੱਖ ਸਾਂਝਾ ਕੀਤਾ। ਸ੍ਰੀ ਮਲੂਕਾ ਨੇ ਕਿਹਾ ਕਿ ਮਹੰਤ ਸੰਤੋਖ ਸਿੰਘ ਨੇ ਸਿੱਖੀ ਦੇ ਪ੍ਰਚਾਰ ਦੇ ਨਾਲ ਨਾਲ ਅਨੇਕਾਂ ਸਮਾਜ ਸੇਵੀ ਕਾਰਜ ਕੀਤੇ। ਇਸ ਮੌਕੇ ਸਰਬਜੀਤ ਕੌਰ ਦਿਆਲਪੁਰਾ, ਰਾਜਵੰਤ ਕੌਰ, ਬਾਬਾ ਕਸ਼ਮੀਰ ਸਿੰਘ, ਬਾਬਾ ਜਗਤਾਰ ਸਿੰਘ, ਬਾਬਾ ਅਨੂਪ ਸਿੰਘ, ਬਾਬਾ ਜਗਰੂਪ ਸਿੰਘ, ਬਾਬਾ ਸਤਨਾਮ ਸਿੰਘ ਦਿਆਲਪੁਰਾ, ਜਗਮੀਤ ਬਰਾੜ, ਡਾ. ਜਸਪਾਲ ਸਿੱਧੂ, ਗੁਰਪਾਲ ਭੱਟੀ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ