ਮਾਲਵਾ ਸਕੂਲ ਦਾ ਫੁਟਬਾਲ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ
ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਫੁਟਬਾਲ ਟੀਮਾਂ ਨੇ ਮਾਹਿਲਪੁਰ ਦੇ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਵੱਲੋਂ ਕਰਵਾਏ ਗਹੇ ਸੀਆਈਐਸਸੀਈ ਖੇਤਰੀ ਉੱਤਰੀ ਭਾਰਤ ਫੁਟਬਾਲ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਟੂਰਨਾਮੈਂਟ ਵਿੱਚ ਉੱਤਰੀ ਭਾਰਤ ਦੇ 11 ਜ਼ੋਨਾਂ ਦਾ ਦਰਮਿਆਨ ਮੁਕਾਬਲਾ ਹੋਇਆ, ਜਿਸ ਵਿੱਚ ਲੁਧਿਆਣਾ, ਹੁਸ਼ਿਆਰਪੁਰ, ਹਰਿਆਣਾ, ਜਲੰਧਰ, ਹਿਮਾਚਲ, ਗੁਰਦਾਸਪੁਰ, ਮੁਕਤਸਰ, ਅੰਮ੍ਰਿਤਸਰ, ਮੋਗਾ ਅਤੇ ਦਿੱਲੀ ਸ਼ਾਮਲ ਹੋਏ। ਬੀਐਸਕੇਬੀ ਮਾਲਵਾ ਸਕੂਲ ਦੀਆਂ ਟੀਮਾਂ ਜਿਨ੍ਹਾਂ ਵਿੱਚ ਲੜਕਿਆਂ ਅਤੇ ਲੜਕੀਆਂ ਦੋਵਾਂ ਦੀ ਅੰਡਰ-14, ਅੰਡਰ-17 ਅਤੇ ਅੰਡਰ-19 ਸ਼੍ਰੇਣੀਆਂ ਸ਼ਾਮਲ ਸਨ, ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਅੰਡਰ-19 ਲੜਕੀਆਂ ਦੀ ਟੀਮ ਨੇ ਆਪਣੇ ਵਰਗ ਵਿੱਚ ਸੋਨੇ ਦਾ ਤਮਗਾ ਜਿੱਤਿਆ, ਜਦੋਂਕਿ ਅੰਡਰ-14 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉੱਧਰ ਲੜਕਿਆਂ ਦੇ ਅੰਡਰ-14, 17, ਅਤੇ 19 ਸਾਲ ਉਮਰ ਵਰਗ ਦੇ ਲੜਕਿਆਂ ਦੀਆਂ ਟੀਮਾਂ ਨੇ ਕੁਆਰਟਰ ਫਾਈਨਲ ਤੱਕ ਦਾ ਸਫ਼ਰ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕਰਨਲ ਸੁਧਾਂਸ਼ੂ ਆਰੀਆ ਅਤੇ ਵਾਈਸ ਪ੍ਰਿੰਸੀਪਲ ਜਸਬੀਰ ਸਿੰਘ ਬਰਾੜ ਨੇ ਟੂਰਨਾਮੈਂਟ ਵਿਚ ਭਾਗ ਲੈਣ ਵਾਲੇ ਖਿਡਾਰੀਆ ਅਤੇ ਇਨ੍ਹਾਂ ਦੇ ਕੋਚ ਰਾਜਨ ਕੁਮਾਰ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।