ਪਤਨੀ ਦੀ ਕੁੱਟਮਾਰ ਕਰਨ ਵਾਲਾ ਗ੍ਰਿਫ਼ਤਾਰ
ਪੱਤਰ ਪ੍ਰੇਰਕ ਕੋਟਕਪੂਰਾ, 24 ਜੂਨ ਪਿੰਡ ਹਰੀ ਨੌ ਦੀ ਬਿੰਦਰ ਕੌਰ ਨੂੰ ਮਾਰ ਦੇਣ ਦੀ ਨੀਅਤ ਨਾਲ ਗੰਭੀਰ ਸੱਟਾਂ ਮਾਰ ਕੇ ਫਰਾਰ ਹੋਏ ਉਸਦੇ ਪਤੀ ਨੂੰ ਥਾਣਾ ਸਦਰ ਦੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਅਨੁਸਾਰ ਇਸ ਨੂੰ ਹੁਣ...
Advertisement
ਪੱਤਰ ਪ੍ਰੇਰਕ
ਕੋਟਕਪੂਰਾ, 24 ਜੂਨ
Advertisement
ਪਿੰਡ ਹਰੀ ਨੌ ਦੀ ਬਿੰਦਰ ਕੌਰ ਨੂੰ ਮਾਰ ਦੇਣ ਦੀ ਨੀਅਤ ਨਾਲ ਗੰਭੀਰ ਸੱਟਾਂ ਮਾਰ ਕੇ ਫਰਾਰ ਹੋਏ ਉਸਦੇ ਪਤੀ ਨੂੰ ਥਾਣਾ ਸਦਰ ਦੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਅਨੁਸਾਰ ਇਸ ਨੂੰ ਹੁਣ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਲਿਆ ਜਾਵੇਗਾ। ਜਤਿੰਦਰ ਸਿੰਘ ਡੀਐੱਸਪੀ ਕੋਟਕਪੂਰਾ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਹਰੀ ਨੌ ਦੇ ਸਾਹਿਬ ਸਿੰਘ ਉਰਫ ਸਾਬੂ ਨੇ ਆਪਣੇ ਘਰ ਪਤਨੀ ਨੂੰ ਮਾਰ ਦੇਣ ਦੀ ਨੀਅਤ ਨਾਲ ਸੱਟਾਂ ਮਾਰੀਆਂ ਅਤੇ ਫਰਾਰ ਹੋ ਗਿਆ। ਪੁਲੀਸ ਨੇ ਕਾਰਵਾਈ ਕਰਦੇ ਹੋਏ ਥਾਣਾ ਸਦਰ ਵਿੱਚ ਮੁਕੱਦਮਾ ਦਰਜ ਕਰਕੇ ਸਾਹਿਬ ਸਿੰਘ ਦੀ ਭਾਲ ਸ਼ੁਰੂ ਕੀਤੀ ਹੋਈ ਸੀ। ਉਨ੍ਹਾਂ ਦੱਸਿਆ ਕਿ ਸਾਹਿਬ ਸਿੰਘ ਨੂੰ ਗ੍ਰਿਫਤਾਰ ਕਰਕੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
Advertisement