ਵਿਦੇਸ਼ ਭੇਜਣ ਬਹਾਨੇ 17.5 ਲੱਖ ਰੁਪਏ ਠੱਗਣ ਵਾਲਾ ਕਾਬੂ
ਨੌਜਵਾਨਾਂ ਨੂੰ ਵਿਦੇਸ਼ ਭੇਜਣ ’ਤੇ 17.5 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਮੁਲਜ਼ਮ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਪ੍ਰਮੋਦ ਕੁਮਾਰ ਵਾਸੀ ਖਾਰੀਆਂ ਵਜੋਂ ਕੀਤੀ ਗਈ ਹੈ। ਪੁਲੀਸ ਨੂੰ ਕੀਤੀ ਸ਼ਿਕਾਇਤ ਵਿੱਚ ਹਰਿੰਦਰ ਕੁਮਾਰ ਨੇ ਦੱਸਿਆ...
Advertisement
ਨੌਜਵਾਨਾਂ ਨੂੰ ਵਿਦੇਸ਼ ਭੇਜਣ ’ਤੇ 17.5 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਮੁਲਜ਼ਮ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਪ੍ਰਮੋਦ ਕੁਮਾਰ ਵਾਸੀ ਖਾਰੀਆਂ ਵਜੋਂ ਕੀਤੀ ਗਈ ਹੈ। ਪੁਲੀਸ ਨੂੰ ਕੀਤੀ ਸ਼ਿਕਾਇਤ ਵਿੱਚ ਹਰਿੰਦਰ ਕੁਮਾਰ ਨੇ ਦੱਸਿਆ ਸੀ ਕਿ ਪ੍ਰੋਮਦ ਨੇ ਉਸ ਨੂੰ ਸਿੰਗਾਪੁਰ ’ਚ ਨੌਕਰੀ ਦਿਵਾਉਣ ਦੇ ਨਾਂ ’ਤੇ 17.5 ਲੱਖ ਰੁਪਏ ਲਏ ਸਨ। ਸਿੰਗਾਪੁਰ ਭੇਜਣ ਲਈ ਪ੍ਰਮੋਦ ਕਈ ਦਿਨ ਲਾਰੇਲੱਪੇ ਲਾਉਂਦਾ ਰਿਹਾ ਅਤੇ ਬਾਅਦ ’ਚ ਉਸ ਨੂੰ ਮਲੇਸ਼ੀਆ ਭੇਜ ਦਿੱਤਾ ਜਿਥੇ ਉਸ ਕੋਲੋਂ ਹੇਰ ਪੈਸਿਆਂ ਦੀ ਮੰਗ ਕੀਤੀ ਗਈ। ਮਲੇਸ਼ੀਆ ’ਚ ਉਸ ਨੂੰ ਨੌਕਰੀ ਨਹੀਂ ਦਿਵਾਈ ਗਈ। ਮਲੇਸ਼ੀਆ ’ਚ ਕਈ ਦਿਨ ਰਹਿਣ ਮਗਰੋਂ ਉਹ ਕਿਸੇ ਤਰ੍ਹਾਂ ਵਾਪਸ ਆਏ ਤੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ। ਰਾਣੀਆਂ ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੇ ਉਸ ਨੂੰ ਨਿਆਂਇਕ ਰਿਹਾਸਤ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ’ਚ ਇੱਕ ਮੁਲਜ਼ਮ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ।
Advertisement
Advertisement