ਅਦਾਲਤ ’ਚੋਂ ਭੱਜਣ ਦੀ ਕੋਸ਼ਿਸ਼ ਕਰਨ ਵਾਲਾ ਜ਼ਖ਼ਮੀ
ਅਗਵਾ ਮਾਮਲੇ ਵਿੱਚ ਮਾਨਸਾ ਦੀ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਮਗਰੋਂ ਭੱਜਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਹਰਭਜਨ ਸਿੰਘ ਖ਼ਿਲਾਫ਼ ਥਾਣਾ ਸਿਟੀ-2 ਮਾਨਸਾ ਦੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ| ਦੋਸ਼ੀ ਹਰਭਜਨ ਸਿੰਘ ਇਸ ਵੇਲੇ ਰਾਜਿੰਦਰਾ ਹਸਪਤਾਲ ਪਟਿਆਲਾ...
Advertisement
ਅਗਵਾ ਮਾਮਲੇ ਵਿੱਚ ਮਾਨਸਾ ਦੀ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਮਗਰੋਂ ਭੱਜਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਹਰਭਜਨ ਸਿੰਘ ਖ਼ਿਲਾਫ਼ ਥਾਣਾ ਸਿਟੀ-2 ਮਾਨਸਾ ਦੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ| ਦੋਸ਼ੀ ਹਰਭਜਨ ਸਿੰਘ ਇਸ ਵੇਲੇ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਜ਼ੇਰੇ ਇਲਾਜ ਹੈ| ਉਸ ਦੀਆਂ ਲੱਤਾਂ ਕੰਮ ਨਹੀਂ ਕਰ ਰਹੀਆਂ ਅਤੇ ਚੂਲਾ ਵੀ ਨੁਕਸਾਨਿਆ ਗਿਆ ਹੈ| ਜ਼ਿਕਰਯੋਗ ਹੈ ਕਿ 14 ਅਗਸਤ ਨੂੰ ਬੀਰੇਵਾਲਾ ਡੋਗਰਾ ਵਾਸੀ ਹਰਭਜਨ ਸਿੰਘ ਨੂੰ ਇੱਕ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਮਾਨਸਾ ਦੀ ਅਦਾਲਤ ਨੇ 7 ਸਾਲ ਕੈਦ ਅਤੇ 20 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਹਰਭਜਨ ਨੇ ਅਦਾਲਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ ਤੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ| ਉਸ ਨੂੰ ਜ਼ਖ਼ਮੀ ਹਾਲਤ ’ਚ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਿੱਥੋਂ ਪਟਿਆਲਾ ਰੈਫਰ ਕਰ ਦਿੱਤਾ ਗਿਆ|
Advertisement
Advertisement