ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਫਾਸਟ ਟਰੈਕ ਅਦਾਲਤ ਨੇ ਮੁਲਜ਼ਮ ਨੂੰ ਦੋਸ਼ੀ ਠਹਿਰਾਉਂਦੇ ਹੋਏ 20 ਸਾਲ ਦੀ ਕੈਦ ਅਤੇ 75,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕੀਤੇ ਜਾਣ ਦੀ ਸੂਰਤ ’ਚ ਦੋਸ਼ੀ ਨੂੰ ਛੇ ਮਹੀਨੇ ਦੀ ਵਾਧੂ ਕੈਦ ਕੱਟਣੀ ਪਵੇਗੀ। ਇਸ ਮਾਮਲੇ ਵਿੱਚ ਬਲਾਤਕਾਰ ਤੋਂ ਬਾਅਦ ਪੀੜਤ ਨਾਬਾਲਗ ਗਰਭਵਤੀ ਹੋ ਗਈ ਸੀ। ਕੁਲਦੀਪ (26) ਨੇ ਸਜ਼ਾ ਸੁਣਾਉਣ ਤੋਂ ਪਹਿਲਾਂ ਅਦਾਲਤ ਨੂੰ ਸਜ਼ਾ ਵਿੱਚ ਨਰਮੀ ਵਰਤਣ ਦੀ ਬੇਨਤੀ ਕੀਤੀ ਸੀ ਪਰ ਸਰਕਾਰੀ ਵਕੀਲ ਅਮਿਤ ਮਹਿਤਾ ਨੇ ਜੱਜ ਡਾ. ਨਰੇਸ਼ ਕੁਮਾਰ ਸਿੰਘਲ ਨੂੰ ਦੱਸਿਆ ਕਿ ਦੋਸ਼ੀ ਨਰਮੀ ਦਾ ਨਹੀਂ ਸਗੋਂ ਸਖ਼ਤ ਸਜ਼ਾ ਦਾ ਹੱਕਦਾਰ ਹੈ। ਇਸ ਲਈ ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਜੱਜ ਨੇ ਕਿਹਾ ਕਿ ਪੀੜਤ ਨਾਬਾਲਗ ਸੀ। ਦੋਸ਼ੀ ਨੇ ਉਸ ਦੀ ਅਗਿਆਨਤਾ ਦਾ ਫਾਇਦਾ ਉਠਾਇਆ ਅਤੇ ਉਸ ਨਾਲ ਜਬਰ-ਜਨਾਹ ਕੀਤਾ। ਇਸ ਅਪਰਾਧ ਲਈ ਸਖ਼ਤ ਸਜ਼ਾ ਦੇਣਾ ਜ਼ਰੂਰੀ ਹੈ। ਇਸ ਤੋਂ ਬਾਅਦ ਜੱਜ ਨੇ ਆਪਣਾ ਉਪਰੋਕਤ ਫੈਸਲਾ ਸੁਣਾਇਆ। ਇਸ ਮਾਮਲੇ ਵਿੱਚ ਇੱਕ 17 ਸਾਲਾ ਨਾਬਾਲਗ 26 ਜੂਨ 2021 ਨੂੰ ਘਰ ਤੋਂ ਸਕੂਲ ਜਾਂਦੇ ਸਮੇਂ ਲਾਪਤਾ ਹੋ ਗਈ ਸੀ। ਉਸ ਦੇ ਪਿਤਾ ਦੀ ਸ਼ਿਕਾਇਤ ’ਤੇ ਸਦਰ ਥਾਣਾ ਸਿਰਸਾ ਪੁਲੀਸ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਕੇ ਨਾਬਾਲਗ ਦੀ ਭਾਲ ਸ਼ੁਰੂ ਕੀਤੀ ਸੀ। 22 ਜੁਲਾਈ ਨੂੰ ਪੁਲੀਸ ਨੇ ਨਾਬਾਲਗ ਨੂੰ ਅਦਾਲਤੀ ਕੰਪਲੈਕਸ ਦੇ ਨੇੜੇ ਤੋਂ ਬਰਾਮਦ ਕਰਕੇ ਉਸਦੇ ਬਿਆਨ ਦਰਜ ਕੀਤੇ ਸਨ।
+
Advertisement
Advertisement
Advertisement
×