ਬਜ਼ੁਰਗ ’ਤੇ ਹਮਲਾ ਕਰਨ ਵਾਲੇ ਨੂੰ 10 ਸਾਲ ਦੀ ਕੈਦ
ਨਿੱਜੀ ਪੱਤਰ ਪ੍ਰੇਰਕ ਫਰੀਦਕੋਟ, 4 ਜੂਨ ਫ਼ਰੀਦਕੋਟ ਦੇ ਸੈਸ਼ਨ ਜੱਜ ਵਰਿੰਦਰ ਕੁਮਾਰ ਅਗਰਵਾਲ ਨੇ ਅੱਜ ਆਪਣੇ ਇੱਕ ਫੈਸਲੇ ਵਿੱਚ ਪਿੰਡ ਸੁੱਖਣਵਾਲਾ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਬਜ਼ੁਰਗ ਉੱਪਰ ਕਾਤਲਾਨਾ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਦੇ...
Advertisement
ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 4 ਜੂਨ
Advertisement
ਫ਼ਰੀਦਕੋਟ ਦੇ ਸੈਸ਼ਨ ਜੱਜ ਵਰਿੰਦਰ ਕੁਮਾਰ ਅਗਰਵਾਲ ਨੇ ਅੱਜ ਆਪਣੇ ਇੱਕ ਫੈਸਲੇ ਵਿੱਚ ਪਿੰਡ ਸੁੱਖਣਵਾਲਾ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਬਜ਼ੁਰਗ ਉੱਪਰ ਕਾਤਲਾਨਾ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਹੇਠ 10 ਸਾਲ ਦੀ ਕੈਦ ਅਤੇ 45 ਹਜ਼ਾਰ ਰੁਪਏ ਜੁਰਮਾਨੇ ਦਾ ਹੁਕਮ ਸੁਣਾਇਆ ਹੈ। ਸੂਚਨਾ ਅਨੁਸਾਰ ਲਛਮਣ ਸਿੰਘ ਵਾਸੀ ਸੁੱਖਣਵਾਲਾ ਨੇ ਸਤੰਬਰ 2022 ਵਿੱਚ ਪੁਲੀਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਿਰਮਲ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਉਸ ਉੱਪਰ ਕਾਤਲਾਨਾ ਹਮਲਾ ਕਰ ਦਿੱਤਾ ਜਿਸ ਨਾਲ ਗੰਭੀਰ ਜ਼ਖ਼ਮੀ ਹੋ ਗਿਆ। ਸਦਰ ਪੁਲੀਸ ਫਰੀਦਕੋਟ ਨੇ ਨਿਰਮਲ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 307 326 ਅਤੇ 324 ਤਹਿਤ ਮੁਕੱਦਮਾ ਦਰਜ ਕੀਤਾ ਸੀ। ਇਸ ਕੇਸ ਵਿੱਚ ਅੱਜ ਅਦਾਲਤ ਨੇ ਮੁਲਜਮ ਨਿਰਮਲ ਸਿੰਘ ਨੂੰ ਉਕਤ ਸਜ਼ਾ ਦਾ ਹੁਕਮ ਸੁਣਾਇਆ ਹਾਲਾਂਕਿ ਨਿਰਮਲ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਨਿੱਜੀ ਰੰਜਿਸ਼ ਕਰਕੇ ਝੂਠਾ ਫਸਾਇਆ ਗਿਆ ਹੈ।
Advertisement