ਮੰਗਲ ਸਿੰਘ Sher-e-Punjab ਕਿਸਾਨ ਜਥੇਬੰਦੀ ’ਚ ਸ਼ਾਮਲ
ਲੰਬੇ ਸਮੇਂ ਤੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਆਗੂ ਮੰਗਲ ਸਿੰਘ ਸੰਧੂ ਸ਼ਾਹਵਾਲਾ ‘ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਜਥੇਬੰਦੀ’ ਛੱਡ ਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼ੇਰ-ਏ-ਪੰਜਾਬ ਕਿਸਾਨ ਜਥੇਬੰਦੀ ਵਿੱਚ ਸ਼ਾਮਲ ਹੋ ਗਏ ਹਨ। ਪਿੰਡ ਸ਼ਾਹਵਾਲਾ ਵਿੱਚ ਹੋਏ ਸਮਾਗਮ...
ਲੰਬੇ ਸਮੇਂ ਤੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਆਗੂ ਮੰਗਲ ਸਿੰਘ ਸੰਧੂ ਸ਼ਾਹਵਾਲਾ ‘ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਜਥੇਬੰਦੀ’ ਛੱਡ ਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼ੇਰ-ਏ-ਪੰਜਾਬ ਕਿਸਾਨ ਜਥੇਬੰਦੀ ਵਿੱਚ ਸ਼ਾਮਲ ਹੋ ਗਏ ਹਨ। ਪਿੰਡ ਸ਼ਾਹਵਾਲਾ ਵਿੱਚ ਹੋਏ ਸਮਾਗਮ ਦੌਰਾਨ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਮੌਕੇ ਮੰਗਲ ਸਿੰਘ ਸੰਧੂ ਨੂੰ ਪੰਜਾਬ ਦਾ ਪ੍ਰੈੱਸ ਸਕੱਤਰ, ਦੀਪਕ ਕੁਮਾਰ ਭਾਰਗੋ ਨੂੰ ਮੀਡੀਆ ਇੰਚਾਰਜ, ਬਲਰਾਜ ਸਿੰਘ ਸਿੱਧੂ ਨੂੰ ਜ਼ਿਲ੍ਹਾ ਕਮੇਟੀ ਮੈਂਬਰ, ਲਖਵੀਰ ਸਿੰਘ ਲੰਬਰਦਾਰ ਨੂੰ ਸਲਾਹਕਾਰ ਅਤੇ ਬਲਜਿੰਦਰ ਸਿੰਘ ਸੰਧੂ ਨੂੰ ਬਲਾਕ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਸੂਬਾ ਪ੍ਰਧਾਨ ਨੇ ਦੱਸਿਆ ਕਿ 5 ਅਗਸਤ ਨੂੰ ਕਰਜ਼ਾ ਮੁਆਫ਼ੀ ਤੇ ਲੈਂਡ ਪੂਲਿੰਗ ਸਕੀਮ ਵਾਪਸ ਲੈਣ ਵਰਗੇ ਮੁੱਦਿਆਂ ’ਤੇ ਜ਼ਿਲ੍ਹਾ ਹੈੱਡਕੁਆਰਟਰਾਂ ਉੱਤੇ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚਾ ਮੁਹਾਲੀ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਸਰਪੰਚ ਗੁਰਮੇਲ ਸਿੰਘ, ਬਲਰਾਜ ਸਿੰਘ ਸਿੱਧੂ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ ਫੌਜੀ, ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਗਿੱਲ, ਕੁਲਵੰਤ ਸਿੰਘ ਖੋਸਾ ਤੇ ਆਤਮਾ ਸਿੰਘ ਹਾਜ਼ਰ ਸਨ।

