DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Manish Sisodia: ਨੌਜਵਾਨਾਂ ਨੂੰ ਨੌਕਰੀਆਂ ਦੇਣ ਵਾਲੇ ਬਣਾ ਰਹੇ ਹਾਂ: ਸਿਸੋਦੀਆ

‘ਆਪ’ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣ ਦੀ ਦਿਸ਼ਾ ਵੱਲ ਕੰਮ ਕਰ ਰਹੀ ਹੈ। ਸ੍ਰੀ ਸਿਸੋਦੀਆ ਅੱਜ ਮੋਗਾ ਦੇ ਲਾਲਾ ਲਾਜਪਤ ਰਾਏ ਫਾਰਮੇਸੀ...

  • fb
  • twitter
  • whatsapp
  • whatsapp
featured-img featured-img
ਮਨੀਸ਼ ਸਿਸੋਦੀਆ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ।
Advertisement

‘ਆਪ’ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣ ਦੀ ਦਿਸ਼ਾ ਵੱਲ ਕੰਮ ਕਰ ਰਹੀ ਹੈ। ਸ੍ਰੀ ਸਿਸੋਦੀਆ ਅੱਜ ਮੋਗਾ ਦੇ ਲਾਲਾ ਲਾਜਪਤ ਰਾਏ ਫਾਰਮੇਸੀ ਕਾਲਜ ਵਿੱਚ ਸਰਕਾਰ ਵਲੋਂ ਚਲਾਏ ਜਾ ਰਹੇ ‘ਬਿਜ਼ਨਸ ਕਲਾਸ’ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਸਰਕਾਰੀ ਬਿਜ਼ਨਸ ਕਲਾਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਆਪਣੇ ਹੁਨਰ ਨੂੰ ਕਾਰੋਬਾਰ ਵਿਚ ਬਦਲਣ ਦਾ ਮੌਕਾ ਮਿਲ ਰਿਹਾ ਹੈ। ਇਸ ਦੇ ਚੱਲਦਿਆਂ ਹੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਆਪਣੇ ਕਾਰੋਬਾਰ ਸ਼ੁਰੂ ਕਰ ਕੇ ਆਤਮ ਨਿਰਭਰ ਬਣਨ ਵੱਲ ਕਦਮ ਵਧਾਏ ਹਨ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮੁੱਹਈਆ ਕਰਕੇ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਵੀ ਹਾਜ਼ਰ ਸਨ।

Advertisement
Advertisement
×