ਭੁੱਚੋ ਮੰਡੀ: ਨਵ ਨਿਯੁਕਤ ਏਐਸਆਈ ਮਨਜੀਤ ਸਿੰਘ ਨੇ ਭੁੱਚੋ ਪੁਲੀਸ ਚੌਕੀ ਦੇ ਇੰਚਾਰਜ ਵਜੋਂ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਅਤੇ ਹੋਰ ਗੈਰ ਸਮਾਜਿਕ ਅਨਸਰਾਂ ਨੂੰ ਨੱਥ ਪਾਉਣ ਲਈ ਪੁਲੀਸ ਦਾ ਸਹਿਯੋਗ ਦੇਣ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਚੌਕੀ ਵਿੱਚ ਪੂਰਾ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਗ਼ਲਤ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। -ਪੱਤਰ ਪ੍ਰੇਰਕ