ਭੁੱਚੋ ਮੰਡੀ: ਐੱਨਐੱਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੇ ਪ੍ਰਬੰਧਕ ਅੰਗਰੇਜ਼ ਸਿੰਘ ਅਤੇ ਪ੍ਰਿੰਸੀਪਲ ਕੁਲਦੀਪ ਕੌਰ ਨੇ ਦੱਸਆ ਕਿ ਮਨਜੋਤ ਕੌਰ ਨੇ 91 ਫ਼ੀਸਦ ਅੰਕਾਂ ਨਾਲ ਸਕੂਲ ਵਿੱਚੋਂ ਪਹਿਲਾ, ਗੁਰਨਵ ਨੇ 87 ਫ਼ੀਸਦ ਨਾਲ ਦੂਜਾ ਅਤੇ ਹਰਮਨਦੀਪ ਕੌਰ ਨੇ 81 ਫ਼ੀਸਦ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਪ੍ਰੀਤਇੰਦਰ ਸਿੰਘ ਨੇ 79 ਫ਼ੀਸਦ ਅਤੇ ਜਸਪ੍ਰੀਤ ਕੌਰ ਨੇ 77 ਫ਼ੀਸਦ ਅੰਕ ਹਾਸਲ ਕੀਤੇ। ਉਨ੍ਹਾਂ ਅਵੱਲ ਆਏ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਅਤੇ ਮਿਹਨਤੀ ਸਟਾਫ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ