DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਜਪਾ ਆਗੂ ਮਨਪ੍ਰੀਤ ਬਾਦਲ ਨੇ ਗਿੱਦੜਬਾਹਾ ਅਤੇ ਕੇਵਲ ਢਿੱਲੋਂ ਨੇ ਬਰਨਾਲਾ ਤੋਂ ਭਰੀ ਨਾਮਜ਼ਦਗੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 24 ਅਕਤੂਬਰ Punjab Bypolls: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਵੀਰਵਾਰ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਵਾਰ ਵਜੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ...
  • fb
  • twitter
  • whatsapp
  • whatsapp
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 24 ਅਕਤੂਬਰ

Advertisement

Punjab Bypolls: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਵੀਰਵਾਰ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਵਾਰ ਵਜੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਗਿੱਦੜਬਾਹਾ ਚੋਣ ਲਈ ਭਾਜਪਾ ਇੰਚਾਰਜ ਅਵਿਨਾਸ਼ ਰਾਏ ਖੰਨਾ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਦਿਆਲ ਸੋਢੀ, ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਅਤੇ ਪਾਰਟੀ ਦੇ ਹੋਰ ਆਗੂ ਵੀ ਉਨ੍ਹਾਂ ਨਾਲ ਸਨ।

ਫੋਟੋ ਕੇਵਲ ਢਿੱਲੋਂ/FB

ਉਧਰ ਬਰਨਾਲਾ ਵਿਧਾਨ ਸਭਾ ਹਲਕਾ ਤੋਂ ਜ਼ਿਮਨੀ ਚੋਣਾਂ ਲਈ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਨਾਮਜ਼ਦਗੀ ਕਾਗਜ਼ ਭਰੇ ਹਨ। ਨਾਮਜ਼ਦਗੀ ਦਾਖ਼ਲ ਕਰਵਾਉਣ ਤੋਂ ਪਹਿਲਾਂ ਢਿੱਲੋਂ ਆਪਣੇ ਸਮਰਥਕਾਂ ਦੇ ਕਾਫ਼ਲੇ ਸਮੇਤ ਐੱਸਡੀਐਮ ਦਫ਼ਤਰ ਪੁੱਜੇ, ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਆਗੂ ਮਨੋਰੰਜਨ ਕਾਲੀਆ, ਪਰਮਪਾਲ ਕੌਰ ਸਿੱਧੂ ਮੌਜੂਦ ਸਨ।

ਇਸ ਸਬੰਧੀ ਦੋਹਾਂ ਆਗੂਆਂ ਨੇ ਆਪਣੇ ਫੇਸਬੁੱਕ ਖ਼ਾਤੇ ਉਤੇ ਪਾਈ ਪੋਸਟ ਵਿਚ ਮਨਪ੍ਰੀਤ ਬਾਦਲ ਨੇ ਰਿਟਰਨਿੰਗ ਅਫ਼ਸਰ ਕੋਲ ਕਾਗਜ਼ ਦਾਖ਼ਲ ਕੀਤੇ ਜਾਣ ਵੇਲੇ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ।

ਗ਼ੌਰਤਲਬ ਹੈ ਕਿ ਗਿੱਦੜਬਾਹਾ ਹਲਕਾ ਦੀ ਸੀਟ ਕਾਂਗਰਸ ਦੇ ਸੂਬਾ ਪ੍ਰਧਾਨ ਅਰਮਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਅਸਤੀਫ਼ਾ ਦਿੱਤੇ ਜਾਣ ਕਾਰਨ ਹੋ ਰਹੀ ਹੈ। ਇਸੇ ਤਰ੍ਹਾਂ ਹਲਕਾ ਬਰਨਾਲਾ ਤੋਂ ਸੰਸਦ ਮੈਂਬਰ ਚੁਣੇ ਗਏ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਸੀਟ ਖਾਲੀ ਹੋਈ ਸੀ।

Advertisement
×