ਮਨਪ੍ਰੀਤ ਨੇ ਸਾਬਕਾ ਵਿਧਾਇਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵੱਲੋਂ ਪਿੰਡ ਦੂਹੇਵਾਲਾ ਅਤੇ ਚੱਕ ਗਿਲਜੇਵਾਲਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਉਪਰੰਤ ਮਨਪ੍ਰੀਤ ਬਾਦਲ ਨੇ ਪਿੰਡ ਭੂੰਦੜ ਵਿੱਚ ਸੀਨੀਅਰ ਪਾਰਟੀ ਆਗੂ ਸਾਧਾ ਸਿੰਘ ਭੂੰਦੜ ਨਾਲ ਉਨ੍ਹਾਂ ਦੇ ਮਾਤਾ ਦੀ ਬੇਵਕਤੀ ਮੌਤ ’ਤੇ ਦੁੱਖ...
Advertisement
ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵੱਲੋਂ ਪਿੰਡ ਦੂਹੇਵਾਲਾ ਅਤੇ ਚੱਕ ਗਿਲਜੇਵਾਲਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਉਪਰੰਤ ਮਨਪ੍ਰੀਤ ਬਾਦਲ ਨੇ ਪਿੰਡ ਭੂੰਦੜ ਵਿੱਚ ਸੀਨੀਅਰ ਪਾਰਟੀ ਆਗੂ ਸਾਧਾ ਸਿੰਘ ਭੂੰਦੜ ਨਾਲ ਉਨ੍ਹਾਂ ਦੇ ਮਾਤਾ ਦੀ ਬੇਵਕਤੀ ਮੌਤ ’ਤੇ ਦੁੱਖ ਪ੍ਰਗਟ ਕੀਤਾ। ਉਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਵਲੋਂ ਸਾਬਕਾ ਵਿਧਾਇਕ ਰਘਬੀਰ ਸਿੰਘ ਪ੍ਰਧਾਨ ਦੇ ਘਰ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਹਰਬੰਸ ਸਿੰਘ ਸੱਗੂ, ਹਰਜੀਤ ਸਿੰਘ ਨੀਲਾ ਮਾਨ, ਬਾਬੂ ਸਿੰਘ ਸਾਬਕਾ ਸਰਪੰਚ, ਸਰਫ਼ਰਾਜ਼ ਸਿੰਘ ਗਿੱਲ, ਅਜਾਇਬ ਸਿੰਘ ਕਾਲਾ ਸਾਬਕਾ ਸਰਪੰਚ ਦੂਹੇਵਾਲਾ, ਰੁਪਿੰਦਰ ਸਮਾਘ, ਸਰਵਣ ਸਿੰਘ , ਓਮ ਪ੍ਰਕਾਸ਼ ਬਾਂਕਾ ਆਦਿ ਹਾਜ਼ਰ ਸਨ।
Advertisement
Advertisement
×