ਮਨਪ੍ਰੀਤ ਸਿੰਘ ਬਾਦਲ ਵਲੋਂ ਗਿੱਦੜਬਾਹਾ ਦੇ ਪਿੰਡਾਂ ਵਿਚ ਮੀਟਿੰਗਾਂ
ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਹਲਕਾ ਗਿੱਦੜਬਾਹਾ ਦੇ ਪਿੰਡਾਂ ਛੱਤੇਆਣਾ, ਸੁਖਨਾ ਅਬਲੂ ਅਤੇ ਲੁਹਾਰਾ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਪੰਜਾਬ ਅੰਦਰ ਭਾਜਪਾ...
ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਹਲਕਾ ਗਿੱਦੜਬਾਹਾ ਦੇ ਪਿੰਡਾਂ ਛੱਤੇਆਣਾ, ਸੁਖਨਾ ਅਬਲੂ ਅਤੇ ਲੁਹਾਰਾ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਪੰਜਾਬ ਅੰਦਰ ਭਾਜਪਾ ਸਰਕਾਰ ਲਿਆਉਣ ਲਈ ਹੁਣ ਤੋਂ ਹੀ ਮਿਹਨਤ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾ ਕਿਹਾ ਕਿ ਮੌਜ਼ੂਦਾ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਉਹ ਹੁਣ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਭਾਜਪਾ ਨੂੰ ਬਦਲ ਦੇ ਤੌਰ ਤੇ ਦੇਖ ਰਹੇ ਹਨ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਭਾਜਪਾ ਸਰਕਾਰ ਤਾਂ ਹੀ ਸੰਭਵ ਹੈ ਜੇ ਅਸੀਂ ਹੁਣ ਤੋਂ ਹੀ ਆਪਣੀਆਂ ਡਿਊਟੀਆਂ ਸੰਭਾਲਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪੁੱਜਦਾ ਕਰੀਏ। ਇਸ ਮੌਕੇ ਉਨ੍ਹਾਂ ਦੇ ਨਾਲ ਹਰਬੰਸ ਸਿੰਘ ਸੱਗੂ, ਹਰਜੀਤ ਸਿੰਘ ਨੀਲਾ ਮਾਨ, ਬਾਬੂ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਗੁਰੂਸਰ, ਨੱਛਤਰ ਸਿੰਘ ਛੱਤੇਆਣਾ, ਸਰਫ਼ਰਾਜ਼ ਸਿੰਘ ਗਿੱਲ, ਪੱਪੂ ਲੁਹਾਰਾ , ਰੁਪਿੰਦਰ ਸਮਾਘ, ਸਰਵਣ ਸਿੰਘ , ਬੱਬੂ ਸੁਖਨਾ ਅਬਲੁ, ਓਮ ਪ੍ਰਕਾਸ਼ ਬਾਂਕਾ ਆਦਿ ਹਾਜਰ ਸਨ।