ਮਾਨਸਾ ਜ਼ਿਲ੍ਹੇ ਨੂੰ 28 ਨਵੇਂ ਮੈਡੀਕਲ ਅਫ਼ਸਰ ਮਿਲੇ
ਪੰਜਾਬ ਸਰਕਾਰ ਵੱਲੋਂ ਨਵੇਂ ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀ ਗਈ ਹੈ, ਜਿਸ ਤਹਿਤ ਸਿਹਤ ਵਿਭਾਗ ਮਾਨਸਾ ਨੂੰ 28 ਨਵੇਂ ਮੈਡੀਕਲ ਅਫ਼ਸਰਾਂ ਮਿਲੇ ਹਨ। ਮਹਿਕਮੇ ਦਾ ਕਹਿਣਾ ਹੈ ਕਿ ਇਹ ਨਵੇਂ ਮੈਡੀਕਲ ਅਫ਼ਸਰਾਂ ਨੂੰ ਲੋਕਾਂ ਲਈ ਵਧੀਆ ਸਿਹਤ ਸੇਵਾਵਾਂ ਮੁਹੱਈ ਕਰਵਾਉਣ...
Advertisement
ਪੰਜਾਬ ਸਰਕਾਰ ਵੱਲੋਂ ਨਵੇਂ ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀ ਗਈ ਹੈ, ਜਿਸ ਤਹਿਤ ਸਿਹਤ ਵਿਭਾਗ ਮਾਨਸਾ ਨੂੰ 28 ਨਵੇਂ ਮੈਡੀਕਲ ਅਫ਼ਸਰਾਂ ਮਿਲੇ ਹਨ। ਮਹਿਕਮੇ ਦਾ ਕਹਿਣਾ ਹੈ ਕਿ ਇਹ ਨਵੇਂ ਮੈਡੀਕਲ ਅਫ਼ਸਰਾਂ ਨੂੰ ਲੋਕਾਂ ਲਈ ਵਧੀਆ ਸਿਹਤ ਸੇਵਾਵਾਂ ਮੁਹੱਈ ਕਰਵਾਉਣ ਦੇ ਮਕਸਦ ਨਾਲ ਲਾਇਆ ਗਿਆ ਹੈ ਅਤੇ ਹੁਣ ਇਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਡਿਊਟੀ ਨਿਭਾਉਣ ਲਈ ਆਖਿਆ ਗਿਆ ਹੈ। ਨਵ-ਨਿਯੁਕਤ ਮੈਡੀਕਲ ਅਫ਼ਸਰਾਂ ਨਾਲ ਗੱਲਬਾਤ ਕਰਦਿਆਂ ਮਾਨਸਾ ਦੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਕਿਹਾ ਕਿ ਉਹ ਸਮੇਂ ਦੇ ਪਾਬੰਦ ਹੋ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਰੋਲ ਅਦਾ ਕਰਨ। ਇਸ ਮੌਕੇ ਉਨ੍ਹਾਂ ਸਮੂਹ ਮੈਡੀਕਲ ਅਫ਼ਸਰਾਂ ਨੂੰ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਨੈਸ਼ਨਲ ਪ੍ਰੋਗਰਾਮ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਜੈ ਕੁਮਾਰ,ਪ੍ਰਤਾਪ ਸਿੰਘ ਅਤੇ ਸੰਦੀਪ ਸਿੰਘ ਸੁਪਰਡੈਂਟ, ਚੰਦਰ ਸ਼ੇਖਰ ਵੀ ਮੌਜੂਦ ਸਨ।
Advertisement
Advertisement