Mansa District Voter List: ਚੋਣ ਅਫਸਰ ਵੱਲੋਂ ਸਿਆਸੀ ਆਗੂਆਂ ਨਾਲ ਮੀਟਿੰਗ
ਮਾਨਸਾ ਦੇ ਜ਼ਿਲ੍ਹਾ ਚੋਣ ਅਫਸਰ ਨਵਜੋਤ ਕੌਰ ਵੱਲੋਂ ਯੋਗਤਾ ਮਿਤੀ 1.10.2026 ਦੇ ਆਧਾਰ ’ਤੇ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਬੇੜੇ ਉਪਰੰਤ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ ਹੈ। ਉਨ੍ਹਾਂ ਅੱਜ ਇੱਥੇ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ...
ਮਾਨਸਾ ਦੇ ਜ਼ਿਲ੍ਹਾ ਚੋਣ ਅਫਸਰ ਨਵਜੋਤ ਕੌਰ ਵੱਲੋਂ ਯੋਗਤਾ ਮਿਤੀ 1.10.2026 ਦੇ ਆਧਾਰ ’ਤੇ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਬੇੜੇ ਉਪਰੰਤ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ ਹੈ। ਉਨ੍ਹਾਂ ਅੱਜ ਇੱਥੇ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜ਼ਿਲ੍ਹਾ ਮਾਨਸਾ ਦੀਆਂ ਵੋਟਰ ਸੂਚੀਆਂ ਸੌਂਪੀਆਂ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਅੰਤਿਮ ਪ੍ਰਕਾਸ਼ਿਤ ਵੋਟਰ ਸੂਚੀ ਵਿੱਚ 5,88,555 ਕੁੱਲ ਵੋਟਰ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚ ਦਿਵਿਆਂਗ ਵੋਟਰ 5613 ਅਤੇ 85 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ 4411 ਵੋਟਰ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 3049 ਸਰਵਿਸ ਵੋਟਰ ਵੀ ਦਰਜ ਹਨ। ਇਨ੍ਹਾਂ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦਾ ਕੰਮ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਜੇ ਕਿਸੇ ਵੋਟਰ ਦੀ ਯੋਗ ਵੋਟ ਦਰਜ ਹੋਣ ਤੋਂ ਰਹਿ ਗਈ ਹੈ ਤਾਂ ਉਹ ਆਪਣੀ ਵੋਟ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫ਼ਤਰ, ਬੂਥ ਲੈਵਲ ਅਫਸਰ ਜਾਂ ਜ਼ਿਲ੍ਹਾ ਚੋਣ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਇਹ ਫਾਰਮ ਈ ਸੀ ਆਈ ਨੈੱਟ ਐਪ ਰਾਹੀਂ ਆਨਲਾਈਨ ਵੀ ਭਰੇ ਜਾ ਸਕਦੇ ਹਨ। 18 ਤੋਂ 19 ਸਾਲ ਦੇ ਯੋਗ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ, ਕਾਂਗਰਸ ਵੱਲੋਂ ਰਾਕੇਸ਼ ਕੁਮਾਰ ਅਤੇ ਅੰਮ੍ਰਿਤਪਾਲ ਸਿੰਘ ਕੂਕਾ, ਬੀ ਐੱਸ ਪੀ ਤੋਂ ਗੁਰਜੀਵਨ ਸਿੰਘ ਅਤੇ ਬਚਿੱਤਰ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਕੇ ਐੱਸ ਮਠਾੜੂ, ਭਾਜਪਾ ਤੋਂ ਰੋਹਿਤ ਬਾਂਸਲ, ‘ਆਪ’ ਤੋਂ ਭਰਪੂਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਮੌਜੂਦ ਸਨ।

