ਮਾਨਸਾ: ਪਿੰਡ ਮੂਸਾ ਦੇ ਕਿਸਾਨ ਨੇ ਗੁਲਾਬੀ ਸੁੰਡੀ ਕਾਰਨ ਨਰਮਾ ਤਬਾਹ ਹੋਣ ’ਤੇ ਖ਼ੁਦਕੁਸ਼ੀ ਕੀਤੀ

ਮਾਨਸਾ: ਪਿੰਡ ਮੂਸਾ ਦੇ ਕਿਸਾਨ ਨੇ ਗੁਲਾਬੀ ਸੁੰਡੀ ਕਾਰਨ ਨਰਮਾ ਤਬਾਹ ਹੋਣ ’ਤੇ ਖ਼ੁਦਕੁਸ਼ੀ ਕੀਤੀ

ਜੋਗਿੰਦਰ ਸਿੰਘ ਮਾਨ

ਮਾਨਸਾ, 22 ਅਕਤੂਬਰ

ਮਾਨਸਾ ਜ਼ਿਲ੍ਹੇ ਵਿਚ ਪਿੰਡ ਮੂਸਾ ਵਿੱਚ ਅੱਜ ਇੱਕ ਹੋਰ ਕਿਸਾਨ ਨੇ ਨਰਮੇ ਦੀ ਫਸਲ ਗੁਲਾਬੀ ਸੁੰਡੀ ਦੀ ਭੇਟ ਚੜ੍ਹਨ ਕਾਰਨ ਅੱਜ ਕੀਟਨਾਸ਼ਕ ਦਵਾਈ ਪੀਕੇ ਖੁਦਕੁਸ਼ੀ ਕਰ ਲਈ। ਕਿਸਾਨ ਗੁਰਪ੍ਰੀਤ ਸਿੰਘ (43) ਪੁੱਤਰ ਗੁਰਦੇਵ ਸਿੰਘ ਆਪਣੇ ਪਿੱਛੇ ਵਿਧਵਾ ਤੋਂ ਇਲਾਵਾ ਦੋ ਜਵਾਨ ਧੀਆਂ ਅਤੇ ਪੁੱਤਰ ਨੂੰ ਛੱਡ ਗਿਆ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਗਦੇਵ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਕਿਸਾਨ 9 ਕਨਾਲ ਜ਼ਮੀਨ ਦਾ ਮਾਲਕ ਸੀ ਅਤੇ ਕਬੀਲਦਾਰੀ ਚਲਾਉਣ ਲਈ ਜ਼ਮੀਨ ਠੇਕੇ 'ਤੇ ਲੈ ਕੇ ਵਾਹੀ ਕਰਦਾ ਸੀ ਪਰ ਇਸ ਵਾਰ ਨਰਮੇ ਉੱਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ। ਫਸਲ ਦਾ ਦੁੱਖ ਨਾ ਸਹਾਰਦੇ ਹੋਏ ਇਸ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਇਸ ਦੀ ਮੌਤ ਹੋ ਗਈ।

ਵੇਰਵਿਆਂ ਅਨੁਸਾਰ ਗੁਰਪ੍ਰੀਤ ਸਿੰਘ ਨੂੰ ਮਾਨਸਾ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਉਹ ਬਚ ਨਾ ਸਕਿਆ। ਬਾਅਦ ਵਿਚ ਉਸ ਦੇ ਪੁੱਤਰ ਮਨਪ੍ਰੀਤ ਸਿੰਘ ਦੇ ਬਿਆਨਾਂ ਉਪਰ ਪੁਲੀਸ ਨੇ ਕਾਰਵਾਈ ਕਰਦਿਆਂ ਧਾਰਾ 174 ਤਹਿਤ ਲਾਸ ਪੋਸਟਮਾਰਟਮ ਤੋਂ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ।

ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ‌ਜਗਦੇਵ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮਿ੍ਤਕ ਕਿਸਾਨ ਸਿਰ ਤਿੰਨ ਲੱਖ ਦੀ ਲਿਮਟ ਅਤੇ ਹੋਰ ਕਰਜ਼ਾ ਸੀ, ਜਿਸ ਨੂੰ ਮੁਆਫ਼ ਕਰਨ ਦੇ ਨਾਲ-ਨਾਲ,ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਅਤੇ 5 ਲੱਖ ਰੁਪਏ ਦੀ ਐਕਸਗਰੇਸੀਆ ਗਰਾਂਟ ਦਿੱਤੀ ਜਾਵੇ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All