ਮਾਨਸਾ ਪੁਲੀਸ ਦੇ ਅਫ਼ਸਰਾਂ ਦਾ ਸਨਮਾਨ
ਮਾਨਸਾ: ਪੰਜਾਬ ਪੁਲੀਸ ਵਿੱਚ ਚੰਗੀ ਕਾਰਗੁਜ਼ਾਰੀ ਵਿਖਾਉਣ ਵਾਲੇ ਮਾਨਸਾ ਜ਼ਿਲ੍ਹੇ ਦੇ ਉਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੱਜ ਬਾਅਦ ਦੁਪਹਿਰ ਅੱਜ ਇਥੇ ਕੀਤੇ ਗਏ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਨੇ ਕੀਤਾ। ਐੱਸਐੱਸਪੀ ਨੇ ਕਿਹਾ ਕਿ...
Advertisement
ਮਾਨਸਾ: ਪੰਜਾਬ ਪੁਲੀਸ ਵਿੱਚ ਚੰਗੀ ਕਾਰਗੁਜ਼ਾਰੀ ਵਿਖਾਉਣ ਵਾਲੇ ਮਾਨਸਾ ਜ਼ਿਲ੍ਹੇ ਦੇ ਉਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੱਜ ਬਾਅਦ ਦੁਪਹਿਰ ਅੱਜ ਇਥੇ ਕੀਤੇ ਗਏ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਨੇ ਕੀਤਾ। ਐੱਸਐੱਸਪੀ ਨੇ ਕਿਹਾ ਕਿ ਮਹਿਕਮੇ ਵਿੱਚ ਚੰਗੀਆਂ ਸੇਵਾਵਾਂ ਨਿਭਾਉਣ ਵਾਲਿਆਂ ਦਾ ਹਮੇਸ਼ਾ ਮਾਣ-ਸਤਿਕਾਰ ਦੇ ਨਾਲ-ਨਾਲ ਹੌਸਲਾ ਅਫ਼ਜਾਈ ਕੀਤੀ ਜਾਂਦੀ ਹੈ ਤਾਂ ਜੋ ਮਨੁੱਖੀ ਸੇਵਾ ਲਈ ਅਧਿਕਾਰੀ ਤੇ ਕਰਮਚਾਰੀ ਹਮੇਸ਼ਾ ਤੱਤਪਰ ਰਹਿਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 15 ਮੁਲਾਜ਼ਮਾਂ ਨੂੰ ਡੀਜੀਪੀ ਡਿਸਕ, 7 ਨੂੰ ਸ਼ਲਾਘਾਯੋਗ ਸਰਟੀਫਿਕੇਟ, 212 ਨੂੰ ਪ੍ਰਸ਼ੰਸਾ ਪੱਤਰ ਅਤੇ 4 ਲੱਖ ਰੁਪਏ ਦੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਪੱਤਰ ਪ੍ਰੇਰਕ
Advertisement
Advertisement
×