ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਾਨਸਾ: ਦੁਕਾਨਦਾਰਾਂ ਨੇ ਬਾਜ਼ਾਰ ’ਚ ਭਰੇ ਪਾਣੀ ’ਚ ਦਿੱਤਾ ਧਰਨਾ

ਰੇਲਵੇ ਫਾਟਕ ਨੇੜੇ ਲੋਕਾਂ ਨੇ ਪੱਕਾ ਮੋਰਚਾ ਲਾਇਆ; ਭਰੋਸਾ ਦੇਣ ਪੁੱਜੇ ਐੱਸਡੀਐੱਮ ਨੂੰ ਵਾਪਸ ਮੋੜਿਆ
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 11 ਜੁਲਾਈ

Advertisement

ਮੀਂਹ ਦੇ ਪਾਣੀ ਵਿੱਚ ਡੁੱਬੇ ਮਾਨਸਾ ਸ਼ਹਿਰ ਦੇ ਮੁਹੱਲਾ ਵੀਰ ਨਗਰ ਦੇ ਲੋਕਾਂ ਵੱਲੋਂ ਰੇਲਵੇ ਫਾਟਕ ’ਤੇ ਦੂਜੇ ਦਿਨ ਲਾਏ ਮੋਰਚੇ ਵਿੱਚ ਭਰੋਸਾ ਦੇਣ ਪਹੁੰਚੇ ਐੱਸਡੀਐੱਮ ਕਾਲਾ ਰਾਮ ਕਾਂਸਲ ਨੂੰ ਵੀ ਧਰਨਾਕਾਰੀਆਂ ਨੇ ਬੇਰੰਗ ਮੋੜ ਦਿੱਤਾ। ਐੱਸਡੀਐੱਮ ਮਾਨਸਾ ਕਾਲਾ ਰਾਮ ਕਾਂਸਲ ਧਰਨਾਕਾਰੀਆਂ ਨੂੰ ਮੀਂਹ ਅਤੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਲਈ ਕੁਝ ਦਿਨ ਦਾ ਸਮਾਂ ਲੱਗਣ ਅਤੇ ਇਸ ਸਬੰਧੀ ਧਰਨਾਕਾਰੀਆਂ ਦੀ ਇਕ ਕਮੇਟੀ ਦੇ ਕੁੱਝ ਮੈਂਬਰਾਂ ਨੂੰ ਦਫ਼ਤਰ ਆ ਕੇ ਗੱਲਬਾਤ ਕਰਨ ਦਾ ਭਰੋਸਾ ਦੇਣ ਆਏ ਹਨ ਪਰ ਧਰਨਕਾਰੀਆਂ ਨੇ ਉਨ੍ਹਾਂ ਦੀ ਕੋਈ ਗੱਲ ਨਹੀਂ ਮੰਨੀ। ਇਸ ਧਰਨੇ ਕਾਰਨ ਮਾਨਸਾ ਸ਼ਹਿਰ ਦੋ ਹਿੱਸਿਆ ਵਿੱਚ ਵੰਡਿਆ ਗਿਆ, ਜਿਸ ਕਾਰਨ ਲੰਘਣ-ਟੱਪਣ ਵਾਲਿਆਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸ਼ਹਿਰ ਦੀ ਇਸ ਸਮੱਸਿਆ ਦੇ ਹੱਲ ਲਈ ਨਗਰ ਕੌਂਸਲ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤਾਂ ਕਰਕੇ ਸ਼ਹਿਰੀਆਂ ਨੂੰ ਭਰੋਸਾ ਦਿੱਤਾ ਕਿ ਆਉਂਦੇ ਦਿਨਾਂ ਵਿਚ ਇਸ ਸਮੱਸਿਆ ਦਾ ਹੱਲ ਹੋ ਜਾਵੇਗਾ। ਰੇਲਵੇ ਫਾਟਕ ’ਤੇ ਲੱਗੇ ਧਰਨੇ ਵਿੱਚ ਦੂਜੇ ਦਿਨ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ, ਕਾਂਗਰਸ ਕਮੇਟੀ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਗਾਗੋਵਾਲ, ਗੁਰਪ੍ਰੀਤ ਸਿੰਘ ਵਿੱਕੀ, ਧੰਨਾ ਮੱਲ ਗੋਇਲ, ਜਤਿੰਦਰ ਆਗਰਾ, ਸੀਪੀਆਈ ਦੇ ਕ੍ਰਿਸ਼ਨ ਚੌਹਾਨ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸ਼ਨ ਮਾਨਸਾ ਦੀ ਇਸ ਸਮੱਸਿਆ ਨੂੰ ਲੈਕੇ ਨਾ ਗੰਭੀਰ ਹੈ ਅਤੇ ਨਾ ਹੀ ਚਿੰਤਤ ਹੈ। ਉਨ੍ਹਾਂ ਕਿਹਾ ਕਿ ਮੁਹੱਲਾ ਵੀਰ ਨਗਰ ਦੇ ਲੋਕਾਂ ਦੇ ਚੁੱਲਿਆਂ ਤੱਕ ਸੀਵਰੇਜ ਅਤੇ ਮੀਂਹ ਦਾ ਗੰਦਾ ਪਾਣੀ ਭਰਿਆ ਹੋਇਆ ਹੈ। ਕਿਸਾਨ ਆਗੂ ਰੁਲਦੂ ਸਿੰਘ ਨੇ ਕਿਹਾ ਕਿ ਸੰਘਰਸ਼ ਤੋਂ ਬਿਨਾਂ ਇਸ ਸਮੱਸਿਆ ਦਾ ਹੱਲ ਹੋਣਾ ਔਖਾ ਹੈ। ਉਨ੍ਹਾਂ ਧਰਨੇ ਵਿਚ ਹਰ ਦਿਨ ਸ਼ਮੂਲੀਅਤ ਕਰਨ ਅਤੇ ਇਸ ਸੰਘਰਸ਼ ਵਿਚ ਸਾਥ ਦੇਣ ਦਾ ਭਰੋਸਾ ਦਿੱਤਾ।

ਉਧਰ ਵੱਖਰੇ ਤੌਰ ’ਤੇ ਸਿਨੇਮਾ ਰੋਡ ਦੇ ਦੁਕਾਨਦਾਰਾਂ ਨੇ ਵੀ ਬਾਜ਼ਾਰ ਵਿਚ ਖੜ੍ਹੇ ਪਾਣੀ ਦੀ ਸਮੱਸਿਆ ਨੂੰ ਲੈਕੇ ਧਰਨਾ ਲਗਾਕੇ ਰੋਸ ਵਿਖਾਵਾ ਕੀਤਾ। ਦੁਕਾਨਦਾਰਾਂ ਨੇ ਕਿਹਾ ਕਿ ਸੀਵਰੇਜ ਅਤੇ ਮੀਂਹ ਦਾ ਪਾਣੀ ਭਰਨ ਨਾਲ ਉਨ੍ਹਾਂ ਦੇ ਕਾਰੋਬਾਰ ਠੱਪ ਹੋ ਗਏ ਹਨ ਅਤੇ ਪਾਣੀ ਕਾਰਨ ਬਾਜ਼ਾਰ ਵਿਚ ਗ੍ਰਾਹਕ ਨਹੀਂ ਆਉਂਦੇ ਹਨ।

Advertisement