ਕੇਸਰ ਸਿੰਘ ਵਾਲਾ ਦੇ ਕਈ ਪਰਿਵਾਰ ‘ਆਪ’ ’ਚ ਸ਼ਾਮਲ
ਪਿੰਡ ਕੇਸਰ ਸਿੰਘ ਵਾਲਾ ਦੇ ਸਾਬਕਾ ਪੰਚਾਇਤ ਮੈਂਬਰ ਸਵਰਨ ਸਿੰਘ, ਸਤਨਾਮ ਸਿੰਘ ਅਤੇ ਹਰਦਮ ਸਿੰਘ ਤੇ ਹੋਰ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਦਾ ਖਹਿੜਾ ਛੱਡ ਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ 'ਆਪ' ਦਾ ਪੱਲਾ ਫੜ ਲਿਆ। ਵਿਧਾਇਕ ਨੇ...
Advertisement
ਪਿੰਡ ਕੇਸਰ ਸਿੰਘ ਵਾਲਾ ਦੇ ਸਾਬਕਾ ਪੰਚਾਇਤ ਮੈਂਬਰ ਸਵਰਨ ਸਿੰਘ, ਸਤਨਾਮ ਸਿੰਘ ਅਤੇ ਹਰਦਮ ਸਿੰਘ ਤੇ ਹੋਰ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਦਾ ਖਹਿੜਾ ਛੱਡ ਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ 'ਆਪ' ਦਾ ਪੱਲਾ ਫੜ ਲਿਆ। ਵਿਧਾਇਕ ਨੇ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਭਰੋਸੇ ਨਾਲ ਆਪ ਦੀ ਸਰਕਾਰ ਬਣਾਈ ਸੀ, ਉਸੇ ਭਰੋਸੇ ਨੂੰ ਕਾਇਮ ਰੱਖਦੇ ਹੋਏ ਸਰਕਾਰ ਵੱਲੋਂ ਦਿਨ ਰਾਤ ਇੱਕ ਕਰ ਕੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਮੌਕੇ ਮਾਰਕੀਟ ਕਮੇਟੀ ਭਗਤਾ ਦੇ ਚੇਅਰਮੈਨ ਬੇਅੰਤ ਸਿੰਘ ਸਲਾਬਤਪੁਰਾ, ਬਲਾਕ ਸਮਿਤੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਧਾਲੀਵਾਲ, ਸਰਪੰਚ ਅਜਾਇਬ ਸਿੰਘ ਹਮੀਰਗੜ੍ਹ, ਪ੍ਰਕਾਸ਼ ਸਿੰਘ ਢਿੱਲੋਂ ਗੌਂਸਪੁਰਾ, ਸੰਜੀਵ ਬੰਟੀ ਭਗਤਾ, ਨਗਰ ਪੰਚਾਇਤ ਕੋਠਾ ਗੁਰੂ ਦੇ ਪ੍ਰਧਾਨ ਬੂਟਾ ਸਿੰਘ ਢਿੱਲੋਂ ਤੇ ਸਰਪੰਚ ਪਾਲਾ ਸਿੰਘ ਢਿੱਲੋਂ ਹਾਜ਼ਰ ਸਨ।
Advertisement
Advertisement
×