ਝੁਨੀਰ: ਝੁਨੀਰ ਖੇਤਰ ਦੇ ਪਿੰਡ ਉੱਲਕ ਦੇ ਕਈ ਆਗੂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਯੂਥ ਆਗੂ ਅਮਨਦੀਪ ਸਿੰਘ ਮਾਨ ਅਤੇ ਜਗਤਾਰ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਉਸ ਸਮੇਂ ਸ਼ਾਮਲ ਹੋ ਗਏ। ਉਹ ਹਲਕਾ ਸਰਦੂਲਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਹਾਜ਼ਰੀ ਦੌਰਾਨ ਪਾਰਟੀ ’ਚ ਸ਼ਾਮਲ ਹੋਏ। ਐਡਵੋਕੇਟ ਬਣਾਂਵਾਲੀ ਨੇ ਕਿਹਾ ਕਿ ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ, ਜਿਸ ਵੱਲੋਂ ਹਰ ਤਰ੍ਹਾਂ ਦੇ ਮਾਫੀਆ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਤੇ ਭਾਈ ਭਤੀਜਾਵਾਦ ਨੂੰ ਖ਼ਤਮ ਕੀਤਾ ਜਾਵੇਗਾ। -ਪੱਤਰ ਪ੍ਰੇਰਕ
ਪੱਖੋਂ ਕੈਂਚੀਆਂ: ਕੁਲਵੰਤ ਸਿੰਘ ਪੰਡੋਰੀ ਹਲਕਾ ਉਮੀਦਵਾਰ ਆਮ ਆਦਮੀ ਪਾਰਟੀ ਵੱਲੋਂ ਪਿੰਡ ਚੀਮਾ ਵਿੱਚ ਪਰਵਿੰਦਰ ਸਿੰਘ ਭਿੰਦਾ ਜਾਗਲ ਦੇ ਗ੍ਰਹਿ ਵਿਖੇ ਚੋਣ ਮੀਟਿੰਗ ਕੀਤੀ ਗਈ, ਜਿੱਥੇ ਮੌਜੂਦਾ ਸੱਤਾਧਾਰੀ ਪਾਰਟੀ ਤੋਂ ਨਿਰਾਸ਼ ਪੰਚ ਚਰਨਜੀਤ ਕੌਰ, ਸਰਬਜੀਤ ਕੌਰ, ਮਹਿੰਦਰ ਸਿੰਘ ਤੋਂ ਇਲਾਵਾ ਨਾਜ਼ਰ ਸਿੰਘ ਥਿੰਦ ਸਾਬਕਾ ਪੰਚ ਸਮੇਤ ਹੋਰ ਵਿਅਕਤੀ ‘ਆਪ’ ਵਿੱਚ ਸ਼ਾਮਲ ਹੋ ਗਏ। ਸ੍ਰੀ ਪੰਡੋਰੀ ਨੇ ਕਿਹਾ ਕਿ ‘ਆਪ’ ਦੀ ਸਰਕਾਰ ਆਉਣ ’ਤੇ ਹਰ ਵਰਗ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ। -ਪੱਤਰ ਪ੍ਰੇਰਕ