ਪੁਰਾਣੇ- ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵੱਲੋਂ ਇੱਥੇ ਸਾਂਝੀ ਸੂਬਾਈ ਕਨਵੈਨਸ਼ਨ ਕਰਵਾਈ ਗਈ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਪ੍ਰਤੀ ਗੰਭੀਰ ਹੋਣ ਦੇ ਬਿਆਨ ਨੂੰ ਸਿਆਸੀ ਜੁਮਲਾ ਕਰਾਰ ਦਿੰਦਿਆਂ ਇਸ ਨੂੰ ਮੁੱਢੋਂ ਰੱਦ ਕਰ ਦਿੱਤਾ। ਇਸ ਮੌਕੇ ਸ਼ਹਿਰ ’ਚ ਰੋਸ ਮਾਰਚ ਵੀ ਕੱਢਿਆ ਗਿਆ। ਡੈਮੋਕਰੈੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਮੋਰਚੇ ਦੇ ਸੂਬਾਈ ਕਨਵੀਨਰਾਂ ਅਤੇ ਕੋ- ਕਨਵੀਨਰਾਂ ਵਿਕਰਮ ਦੇਵ ਸਿੰਘ, ਦੀਪਕ ਕੰਬੋਜ, ਅਤਿੰਦਰ ਪਾਲ ਘੱਗਾ, ਗੁਰਦੀਪ ਸਿੰਘ ਬਾਸੀ, ਸੰਦੀਪ ਸਿੰਘ ਗਿੱਲ, ਸਸ਼ਪਾਲ ਸਿੰਘ, ਦੀਪਕ ਕੁਮਾਰ ਅਤੇ ਬਲਿਹਾਰ ਬੱਲੀ ਨੇ ਮੰਗਾਂ ਤੋਂ ਮੁਨਕਰ ਹੋਣ ਦਾ ਦੋਸ਼ ਲਾਉਂਦਿਆਂ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕਰਦਿਆਂ ਕਿਹਾ ਕਿ 15 ਫਰਵਰੀ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਉਨ੍ਹਾਂ ਸਮੂਹ ਨਵ ਨਿਯੁਕਤ ਮੁਲਾਜ਼ਮਾਂ ’ਤੇ ਪੰਜਾਬ ਦੇ ਤਨਖਾਹ ਸਕੇਲ ਹੀ ਲਾਗੂ ਕੀਤੇ ਜਾਣ ਅਤੇ ਬਾਕੀ ਮੁਲਾਜ਼ਮਾਂ ਵਾਂਗ ਛੇਵੇਂ ਪੰਜਾਬ ਪੇਅ ਕਮਿਸ਼ਨ ਅਤੇ 15 ਫ਼ੀਸਦੀ ਤਨਖ਼ਾਹ ਵਾਧੇ ਅਨੁਸਾਰ ਤਨਖਾਹਾਂ ਫਿਕਸ ਕੀਤੀਆਂ ਜਾਣ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਯੂਨੀਫਾਈਡ ਪੈਨਸ਼ਨ ਸਕੀਮ (ਯੂ ਪੀ ਐੱਸ) ਨੂੰ ਪੰਜਾਬ ਸਰਕਾਰ ਵੱਲੋਂ ਮੁੱਢੋਂ ਰੱਦ ਕੀਤਾ ਜਾਵੇ ਅਤੇ ਸਮੂਹ ਮੁਲਾਜ਼ਮਾਂ ’ਤੇ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਹਕੀਕੀ ਰੂਪ ਵਿੱਚ ਲਾਗੂ ਕੀਤੀ ਜਾਵੇ। ਉਨ੍ਹਾਂ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਹੀ ਤਨਖਾਹ ਲੈ ਰਹੇ ਨੌਕਰਸ਼ਾਹਾਂ ਵਾਂਗ ਸੂਬੇ ਦੇ ਸਮੂਹ ਮੁਲਾਜ਼ਮਾਂ ਲਈ ਵੀ ਡੀ ਏ ਦੇ ਐਲਾਨਾਂ ਨੂੰ ਲਿੰਕ ਕਰਨ ਦੀ ਮੰਗ ਕੀਤੀ। ਇਸ ਮੌਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਆਗੂ ਗੁਰਜੰਟ ਕੋਕਰੀ, ਨੌਜਵਾਨ ਭਾਰਤ ਸਭਾ ਦੇ ਕਰਮਜੀਤ ਮਾਣੂੰਕੇ, ਜਗਦੀਪ ਲੰਗੇਆਣਾ, ਲਖਵੀਰ ਸਿੰਘ, ਗਗਨਦੀਪ ਸਿੰਘ ਨੇ ਵੀ ਸੰਬੋਧਨ ਕੀਤਾ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

