ਨਵਕਿਰਨ ਸਿੰਘ
ਮਹਿਲ ਕਲਾਂ, 7 ਸਤੰਬਰ
ਸੀਟੂ ਨਾਲ ਸਬੰਧਤ ਮਜ਼ਦੂਰ ਜਥੇਬੰਦੀਆਂ ਵੱਲੋਂ ਅੱਜ ਨੇੜਲੇ ਪਿੰਡ ਗੁਰਮ ਵਿੱਚ ਪੈਦਲ ਮਾਰਚ ਕੀਤਾ ਗਿਆ। ਮਗਨਰੇਗਾ ਮਜ਼ਦੂਰ ਯੂਨੀਅਨ ਪੰਜਾਬ, ਭੱਠਾ ਮਜ਼ਦੂਰ ਯੂਨੀਅਨ ਤੇ ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ ਵੱਲੋਂ ਕੀਤੇ ਇਸ ਪੈਦਲ ਮਾਰਚ ਕੀਤਾ ਗਿਆ। ਸੀਟੂ ਦੇ ਸੂਬਾਈ ਆਗੂ ਕਾਮਰੇਡ ਸ਼ੇਰ ਸਿੰਘ ਫਰਵਾਹੀ, ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਮਾਨ ਸਿੰਘ ਗੁਰਮ ਅਤੇ ਪ੍ਰੀਤਮ ਸਿੰਘ ਸਹਿਜੜਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਸੰਵਿਧਾਨ ਨਾਲ ਛੇੜ-ਛਾੜ ਕਰਕੇ ਕਿਰਤ ਕਾਨੂੰਨਾਂ ਨੂੰ ਤੋੜ ਕੇ ਸ਼ਰਮਾਏਦਾਰ ਪੱਖੀ ਕਾਨੂੰਨ ਬਣਾਏ ਜਾ ਰਹੇ ਹਨ ਜਿਸ ਦਾ ਖਮਿਆਜ਼ਾ ਮਜ਼ਦੂਰ ਜਮਾਤ ਨੂੰ ਭੁਗਤਣਾ ਪੈ ਰਿਹਾ ਹੈ। ਮਜ਼ਦੂਰ ਆਗੂਆਂ ਨੇ ਕੈਪਟਨ ਸਰਕਾਰ ਵੱਲੋਂ ਲੋੜਵੰਦਾਂ ਨੂੰ ਲਗਾਈਆਂ ਪੈਨਸ਼ਨਾਂ ਦੀ ਰਕਮ ਵਾਪਸ ਜਮ੍ਹਾਂ ਕਰਵਾਉਣ ਲਈ ਭੇਜੇ ਨੋਟਿਸਾਂ ਅਤੇ ਮਜ਼ਦੂਰਾਂ ਨੂੰ ਮਿਲਦੀ ਮੁਫ਼ਤ 200 ਯੂਨਿਟ ਬਿਜਲੀ ਦੀ ਸਹੂਲਤ ਨੂੰ ਖਤਮ ਕਰਨ ਦੀਆ ਸ਼ਾਜਿਸ਼ਾਂ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਕੱਟੀਆਂ ਪੈਨਸ਼ਨਾਂ ਬਹਾਲ ਕੀਤੀਆ ਜਾਣ, ਕੱਟੇ ਹੋਏ ਨੀਲੇ ਕਾਰਡ ਤੁਰੰਤ ਬਹਾਲ ਕੀਤੇ ਜਾਣ ਅਤੇ ਮਗਨਰੇਗਾ ਤਹਿਤ ਮਿਹਨਤਾਨੇ ਨਾਲ ਪੂਰਾ ਸਾਲ ਕੰਮ ਦਿੱਤਾ ਜਾਵੇ।