ਪੱਤਰ ਪ੍ਰੇਰਕ
ਮੌੜ ਮੰਡੀ, 27 ਜਨਵਰੀ
ਵਿਧਾਨ ਸਭਾ ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਜਗਮੀਤ ਸਿੰਘ ਬਰਾੜ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਅੱਜ ਸ਼ਹਿਰ ਦੇ ਦੁਕਾਨਦਾਰਾਂ ਕੋਲ ਜਾ ਕੇ ਸਮਰਥਨ ਮੰਗਿਆ। ਸ੍ਰੀ ਬਰਾੜ ਨੇ ਕਿਹਾ ਕਿ ਝੂਠ ਬੋਲ ਕੇ ਭਾਵੇਂ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਸੱਤਾ ਪ੍ਰਾਪਤੀ ਤਾਂ ਕਰ ਲਈ ਸੀ ਪ੍ਰੰਤੂ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਨੇ ਜਨਤਾ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਜੇਸ਼ ਕੁਮਾਰ ਰਾਜੂ, ਤੇਜਿੰਦਰ ਬਾਂਸਲ, ਸੰਦੀਪ ਗੱਬਰ, ਗਿਆਨ ਸਿੰਘ ਤੇ ਹੋਰ ਹਾਜ਼ਰ ਸਨ।