ਮਾਸਟਰ ਕੇਡਰ ਅਧਿਆਪਕ ਯੂਨੀਅਨ ਦੀ ਮੀਟਿੰਗ
‘4161 ਮਾਸਟਰ ਕਾਡਰ ਅਧਿਆਪਕ ਯੂਨੀਅਨ’ ਦੀ ਜ਼ਿਲ੍ਹਾ ਕਮੇਟੀ ਬਠਿੰਡਾ ਦੇ ਨਵੇਂ ਅਹੁਦੇਦਾਰ ਚੁਣੇ ਗਏ ਹਨ। ਇਨ੍ਹਾਂ ’ਚ ਹਰਦੀਪ ਬਠਿੰਡਾ ਜ਼ਿਲ੍ਹਾ ਪ੍ਰਧਾਨ, ਲਵਪ੍ਰੀਤ ਸਿੰਘ ਮੀਤ ਪ੍ਰਧਾਨ ਅਤੇ ਤਰਸੇਮ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸ ਸਬੰਧ ’ਚ ਇੱਕੇ ਹੋਈ ਮੀਟਿੰਗ ਵਿੱਚ ਸ਼ਾਮਿਲ...
Advertisement
‘4161 ਮਾਸਟਰ ਕਾਡਰ ਅਧਿਆਪਕ ਯੂਨੀਅਨ’ ਦੀ ਜ਼ਿਲ੍ਹਾ ਕਮੇਟੀ ਬਠਿੰਡਾ ਦੇ ਨਵੇਂ ਅਹੁਦੇਦਾਰ ਚੁਣੇ ਗਏ ਹਨ। ਇਨ੍ਹਾਂ ’ਚ ਹਰਦੀਪ ਬਠਿੰਡਾ ਜ਼ਿਲ੍ਹਾ ਪ੍ਰਧਾਨ, ਲਵਪ੍ਰੀਤ ਸਿੰਘ ਮੀਤ ਪ੍ਰਧਾਨ ਅਤੇ ਤਰਸੇਮ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸ ਸਬੰਧ ’ਚ ਇੱਕੇ ਹੋਈ ਮੀਟਿੰਗ ਵਿੱਚ ਸ਼ਾਮਿਲ ਬੀਰਬਲ ਸਿੰਘ, ਗੁਰਮੀਤ ਸਿੰਘ, ਕਿਰਨਜੀਤ ਕੌਰ, ਅਨਮੋਲ, ਪਰਵੀਨ ਕੌਰ ਅਤੇ ਰੀਤੀ ਨੇ ਦੱਸਿਆ ਕਿ ਪੰਜਾਬ ਪੇਅ ਸਕੇਲ ਦੀ ਬਹਾਲੀ ਲਈ 28 ਸਤੰਬਰ ਨੂੰ ਦਿੜ੍ਹਬਾ ਵਿੱਚ ਹੋਣ ਵਾਲੇ ਰੋਸ ਮੁਜ਼ਾਹਰੇ ਨੂੰ ਸਫ਼ਲ ਬਣਾਉਣ ਲਈ ਵੀ ਵਿਚਾਰਾਂ ਕੀਤੀਆਂ ਗਈਆਂ।
ਸੰਦੀਪ ਗਿੱਲ, ਹਰਦੀਪ ਬਠਿੰਡਾ ਅਤੇ ਬੀਰਬਲ ਬਠਿੰਡਾ ਨੇ ਕਿਹਾ ਕਿ ਕਈ ਅਧਿਆਪਕ ਆਪਣੇ ਘਰਾਂ ਤੋ 200-250 ਕਿਲੋਮੀਟਰ ਦੂਰ ਆਪਣੀਆਂ ਸੇਵਾਵਾਂ ਦੇ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਨੂੰ ਬਦਲੀਆਂ ਦਾ ਵਿਸ਼ੇਸ਼ ਮੌਕਾ ਦੇ ਕੇ ਘਰਾਂ ਨੇੜਲੇ ਸਕੂਲਾਂ ਵਿੱਚ ਤਾਇਨਾਤ ਕੀਤਾ ਜਾਵੇ, ਨਹੀ ਤਾਂ ਜਲਦੀ ਹੀ ਵੱਡੀ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
Advertisement
Advertisement