ਮੇਅਰ ਨੇ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ
ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਹੋਮ ਲੈਂਡ ਐਨਕਲੇਵ ਵਿੱਚ ਲਗਪਗ 45.5 ਲੱਖ ਰੁਪਏ ਦੀ ਲਾਗਤ ਨਾਲ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਸ੍ਰੀ ਮਹਿਤਾ ਨੇ ਦੱਸਿਆ ਕਿ ਹੋਮ ਲੈਂਡ ਵਿੱਚ ਸੜਕ ਨਿਰਮਾਣ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲਗਪਗ 25 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਦਾ ਕੰਮ ਵੀ ਜਲਦੀ ਹੀ ਸ਼ੁਰੂ ਹੋ ਜਾਵੇਗਾ। ਇਸ ਤੋਂ ਇਲਾਵਾ, ਪਾਣੀ ਅਤੇ ਸੀਵਰੇਜ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਵਿਕਾਸ ਕਾਰਜਾਂ ਲਈ ਖਰੜੇ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਐਨਕਲੇਵ ਦੇ ਨਿਵਾਸੀਆਂ ਨੇ ਮੇਅਰ ਸ੍ਰੀ ਮਹਿਤਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਠਿੰਡਾ ਸ਼ਹਿਰ ਲਗਾਤਾਰ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਾਂਨਗਰ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ’ਤੇ ਲਿਜਾਉਣ ਲਈ ਯਤਨਸ਼ੀਲ ਹੈ। ਇਸ ਮੌਕੇ ਮਨੀਸ਼ ਬਾਂਸਲ, ਜੇਪੀ ਹਾਂਡਾ, ਧਾਲੀਵਾਲ ਸਾਹਿਬ, ਅਮਿਤ ਗਰਗ, ਸੁਦਰਸ਼ਨ, ਕਮਲ ਸਿੰਗਲਾ, ਐੱਮਐੱਲ ਚਰਾਇਆ, ਗੁਰਜੰਟ ਸਿੰਘ, ਵਿੱਕੀ ਅਰੋੜਾ, ਗਿਰਧਾਰੀ ਲਾਲ, ਸੁਮਿਤ ਗੋਇਲ ਤੇ ਹੋਰ ਮੌਜੂਦ ਸਨ।