ਮਜ਼ਦੂਰ ਮੁਕਤੀ ਮੋਰਚਾ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਪੱਕਾ ਮੋਰਚਾ ਆਰੰਭ

ਮਜ਼ਦੂਰ ਮੁਕਤੀ ਮੋਰਚਾ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਪੱਕਾ ਮੋਰਚਾ ਆਰੰਭ

ਬੀਡੀਪੀਓ ਦਫ਼ਤਰ ਅੱਗੇ ਲਾਏ ਪੱਕੇ ਮੋਰਚੇ ਨੂੰ ਸੰਬੋਧਨ ਕਰਦੇ ਕਾਮਰੇਡ ਭਗਵੰਤ ਸਿੰਘ ਸਮਾਓ।

ਜੋਗਿੰਦਰ ਸਿੰਘ ਮਾਨ

ਮਾਨਸਾ, 3 ਦਸੰਬਰ

ਬੇਜ਼ੀਮਨੇ ਗਰੀਬਾਂ ਨੂੰ ਰਿਹਾਇਸ਼ੀ ਪਲਾਂਟ ਅਲਾਟ ਕਰਵਾਉਣ ਤੇ ਔਰਤਾਂ ਸਿਰ ਚੜ੍ਹੇ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਦੇ ਕਰਜ਼ੇ ਸਮੇਤ ਮਜ਼ਦੂਰਾਂ ਦੇ ਸਾਰੇ ਕਰਜ਼ੇ ਦੀ ਮੁਆਫ਼ੀ ਲਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਬੁਢਲਾਡਾ ਦੇ ਬੀਡੀਪੀਓ ਦਫ਼ਤਰ ਅੱਗੇ ਦਿਨ-ਰਾਤ ਦਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ ਅਤੇ 10 ਦਸੰਬਰ ਨੂੰ ਮਜ਼ਦੂਰ ਅਧਿਕਾਰ ਰੈਲੀ ਕਰਨ ਦਾ ਐਲਾਨ ਕੀਤਾ। ਅੱਜ ਦੇ ਇਸ ਪੱਕੇ ਮੋਰਚਾ ਵਿੱਚ ਜੱਗੂ ਖਡਾਲ ਕਲਾ, ਮਿੱਠੂ ਸਿੰਘ ਫੁਲੂਵਾਲਾ, ਮੇਵਾ ਸਿੰਘ, ਗੁਰਨਾਮ ਸਿੰਘ, ਆਤਮਾ ਸਿੰਘ ਸਾਰੇ ਗੜੱਦੀ 24 ਘੰਟੇ ਲਈ ਮਜ਼ਦੂਰ ਮੋਰਚਾ ’ਤੇ ਬੈਠੇ।

ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਪੰਜਾਬ ਅੰਦਰ ਪਹਿਲਾਂ ਕਾਂਗਰਸ ਪਾਰਟੀ ਨੇ ਕੈਪਟਨ ਦੀ ਅਗਵਾਈ ਹੇਠ ਗੁਟਕਾ ਸਹਿਬ ਨੂੰ ਮੱਥੇ ਨਾਲ ਲਾਕੇ ਝੂਠੇ ਵਾਅਦੇ ਕਰਕੇ ਰਾਜ ਸੱਤਾ ਹਾਸਲ ਕਰਕੇ ਸਾਢੇ ਚਾਰ ਸਾਲ ਕਾਂਗਰਸੀ ਮੁੱਖ ਮੰਤਰੀ, ਮੰਤਰੀ, ਵਿਧਾਇਕ ਸਰਕਾਰੀ ਸਹੂਲਤਾਂ ਦਾ ਅਨੰਦ ਮਾਣਦੇ ਰਹੇ, ਪਰ ਹੁਣ ਮੁੜ ਚੋਣਾਂ ਨੇੜੇ ਦੇਖ ਚੰਨੀ ਨੂੰ ਮੁੱਖ ਮੰਤਰੀ ਬਣਾਕੇ ਵੋਟਾਂ ਬਟੋਰਨ ਲਈ ਫੋਕੇ ਲਾਰੇ ਲਾਕੇ ਲੋਕਾਂ ਨੂੰ ਮੂਰਖ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਚੰਨੀ ਨੇ ਜੋ ਅਖਬਾਰਾਂ ਵਿੱਚ ਰਿਪੋਰਟ ਕਾਰਡ ਜਾਰੀ ਕੀਤਾ ਹੈ, ਸਭ ਝੂਠ ਦਾ ਪਲੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਚੰਨੀ ਸਰਕਾਰ ਨੇ ਮੰਨੀਆਂ ਮਜ਼ਦੂਰ ਮੰਗਾਂ ਲਾਗੂ ਨਾ ਕੀਤੀਆਂ ਤਾਂ 12 ਦਸੰਬਰ ਨੂੰ ਮਜ਼ਦੂਰ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ ਕਰਨਗੇ। ਇਸ ਮੌਕੇ ਕਾਮਰੇਡ ਨਿੱਕਾ ਸਿੰਘ ਬਹਾਦਰਪੁਰ, ਜੀਤ ਸਿੰਘ ਬੋਹਾ,ਮੱਖਣ ਸਿੰਘ ਉੱਡਤ, ਸੁਖਵਿੰਦਰ ਸਿੰਘ ਬੋਹਾ, ਭੋਲਾ ਸਿੰਘ ਗੜੱਦੀ, ਗੁਰਪ੍ਰੀਤ ਸਿੰਘ ਖਾਲਸਾ, ਪਰਮਜੀਤ ਕੌਰ ਰਿਉਦ, ਕੁਲਵੰਤ ਸਿੰਘ ਬੰਤੀ, ਭਜਨ ਸਿੰਘ ਦਾਤੇਵਾਸ ਨੇ ਵੀ ਸੰਬੋਧਨ ਕੀਤਾ।

ਚਾਉਕੇ (ਰਮਨਦੀਪ ਸਿੰਘ): ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਵਿੱਚ ਰਾਮਪੁਰਾ ਦੇ ਬੀਡੀਪੀਓ ਬਲਾਕ ਵਿੱਚ ਪੰਜ ਪੰਜ ਮਰਲਿਆਂ ਦੇ ਪਲਾਟ ਅਲਾਟ ਕਰਵਾਉਣ ਲਈ ਬੀਡੀਪੀਓ ਦਫ਼ਤਰ ਦੇ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਇਸ ਸਮੇਂ ਜ਼ਿਲ੍ਹਾ ਮੀਤ ਪ੍ਰਧਾਨ ਜਸਵੰਤ ਸਿੰਘ ਪੂਹਲੀ ਨੇ ਕਿਹਾ ਕਿ ਜਿੰਨਾ ਚਿਰ ਪਿੰਡਾਂ ਵਿਚ ਗ੍ਰਾਮ ਸਭਾਵਾਂ ਬੁਲਾ ਕੇ ਗ਼ਰੀਬ ਪਰਿਵਾਰਾਂ ਨੂੰ ਪਲਾਟ ਕੱਟ ਕੇ ਨਹੀਂ ਦਿੱਤੇ ਜਾਂਦੇ ਅਤੇ ਰਾਮਪੁਰਾ, ਚਾਉਕੇ, ਮੰਡੀ ਕਲਾਂ, ਬਾਲਿਆਂਵਲੀ ਸਮੇਤ ਬਾਕੀ ਪਿੰਡਾਂ ਵਿੱਚ ਨਰੇਗਾ ਦਾ ਕੰਮ ਸਾਰਾ ਸਾਲ ਚਲਾਉਣ ਸਮੇਤ ਨਰੇਗਾ ਦੀ ਦਿਹਾੜੀ 600 ਰੁਪਏ ਕੀਤੀ ਜਾਵੇ ਅਤੇ ਔਰਤਾਂ ਸਿਰ ਚੜਿ੍ਹਆ ਮਾਈਕ੍ਰੋਫਾਈਨਾਂਸ ਕੰਪਨੀਆਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਜੇਕਰ ਸਰਕਾਰ ਇਹ ਮੰਗਾਂ ਨਹੀਂ ਮੰਨਦੀ ਤਾਂ ਆਉਣ ਵਾਲੀ 12 ਦਸੰਬਰ ਨੂੰ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸਹਿਯੋਗ ਨਾਲ ਟਰੇਨਾਂ ਰੋਕਣ ਦਾ ਪ੍ਰੋਗਰਾਮ ਉਲੀਕਿਆ ਗਿਆ ਉਸ ਤੋਂ ਪਿੱਛੇ ਨਹੀਂ ਹਟਾਂਗੇ ਇਸ ਸਮੇਂ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਪ੍ਰਿਤਪਾਲ ਸਿੰਘ ਰਾਮਪੁਰਾ ਇਸ ਮੋਰਚੇ ਵਿਚ ਵੱਧ ਚੜ੍ਹ ਕੇ ਆਉਣ ਦੀ ਅਪੀਲ ਕੀਤੀ। ਇਸ ਸਮੇਂ ਇਕਾਈ ਪ੍ਰਧਾਨ ਡੀਸੀ ਸਿੰਘ ਕੋਟੜਾ ਕੌੜਾ,ਬਲਰਾਜ ਸਿੰਘ ਮੰਡੀ ਕਲਾਂ ਆਦਿ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All