Mazdoor Mukti Morcha ਵੱਲੋਂ ਜ਼ਿਲ੍ਹਾ ਰੈਲੀ ਲਈ ਲਾਮਬੰਦੀ
ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ 2027 ਦੀਆਂ ਚੋਣਾਂ ਲਈ ਫ਼ੰਡ ਇਕੱਠੇ ਕਰਨ ਵਾਸਤੇ ਸਰਕਾਰਾਂ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੇ ਰੇਟ ਵਧਾ ਕੇ ਮਹਿੰਗਾਈ ਨੂੰ ਸੱਦਾ ਦੇ ਰਹੀਆਂ ਹਨ। ਉਹ ਪਿੰਡ ਅਤਲਾ...
Advertisement
ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ 2027 ਦੀਆਂ ਚੋਣਾਂ ਲਈ ਫ਼ੰਡ ਇਕੱਠੇ ਕਰਨ ਵਾਸਤੇ ਸਰਕਾਰਾਂ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੇ ਰੇਟ ਵਧਾ ਕੇ ਮਹਿੰਗਾਈ ਨੂੰ ਸੱਦਾ ਦੇ ਰਹੀਆਂ ਹਨ। ਉਹ ਪਿੰਡ ਅਤਲਾ ਕਲਾਂ ਅਤੇ ਬੁਰਜ ਝੱਬਰ ਵਿੱਚ 24 ਸਤੰਬਰ ਨੂੰ ਹੋਣ ਵਾਲੀ ਜ਼ਿਲ੍ਹਾ ਪੱਧਰੀ ਮਜ਼ਦੂਰ ਅਧਿਕਾਰ ਰੈਲੀ ਦੀ ਤਿਆਰੀ ਸਬੰਧੀ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਲੋਕਾਂ ਦਾ ਜਿਊਣਾ ਮੁਹਾਲ ਹੋ ਚੁੱਕਾ ਹੈ ਅਤੇ ਸਰਕਾਰਾਂ ਦੀਆਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਕਿਰਤੀ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੰਘਰਸ਼ ਕਰਨਾ ਚਾਹੀਦਾ ਹੈ। ਇਸ ਮੌਕੇ ਮਨਜੀਤ ਕੌਰ, ਭੋਲ਼ਾ ਸਿੰਘ ਝੱਬਰ, ਗੁਲਾਬ ਸਿੰਘ ਖੀਵਾ, ਜੱਗਾ ਸਿੰਘ ਉੱਭਾ ਨੇ ਵੀ ਸੰਬੋਧਨ ਕੀਤਾ।
Advertisement
Advertisement
×

