ਪੱਤਰ ਪ੍ਰੇਰਕ
ਟੱਲੇਵਾਲ, 16 ਸਤੰਬਰ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਜ਼ਿਲ੍ਹਾ ਬਰਨਾਲਾ ਅੰਦਰ ਵਿਧਾਨ ਸਭਾ ਚੋਣਾਂ ਲੜਨ ਸਬੰਧੀ ਉਮੀਦਵਾਰਾਂ ਐਲਾਨੇ ਜਾਣ ਦੇ ਮਾਮਲੇ ਵਿੱਚ ਮੀਡੀਆ ਰਿਪੋਰਟਾਂ ਦਾ ਜ਼ਿਲ੍ਹਾ ਪ੍ਰਧਾਨ ਕਾਮਰੇਡ ਮੱਖਣ ਸਿੰਘ ਰਾਮਗੜ੍ਹ ਵਲੋਂ ਖੰਡਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦਾ ਚੋਣਾਂ ਲੜਨ ਦਾ ਕੋਈ ਫੈਸਲਾ ਨਹੀਂ ਹੈ। ਕਿਉਂਕਿ ਜਥੇਬੰਦੀ ਪੰਜਾਬ ਵਿੱਚ ਮਜ਼ਦੂਰਾਂ, ਦਲਿਤਾਂ, ਗਰੀਬਾਂ ਦੇ ਬੁਨਿਆਦੀ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ਪੰਜਾਬ ਵਿੱਚ ਸਾਂਝੇ ਮਜ਼ਦੂਰ ਮੋਰਚੇ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਜੱਥੇਬੰਦੀ ਵੱਲੋਂ ਚੋਣਾਂ ਲੜਨ ਦਾ ਐਲਾਨ ਕਰਨ ਦਾ ਗ਼ਲਤ ਬਿਆਨ ਦੇਣ ਵਾਲੇ ਆਗੂ ਨੂੰ ਤਾੜਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਲੜਨ ਦਾ ਕੋਈ ਫੈਸਲਾ ਹੋਵੇਗਾ ਤਾਂ ਪਾਰਟੀ ਸੀਪੀਆਈ (ਐਮਐਲ) ਲਬਿਰੇਸ਼ਨ ਵੱਲੋਂ ਹੋਵੇਗਾ, ਜੋ ਸਮਾਂ ਆਉਣ ’ਤੇ ਐਲਾਨ ਵੀ ਕੀਤਾ ਜਾਵੇਗਾ।