ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਜ਼ਦੂਰ ਮੁਕਤੀ ਮੋਰਚਾ ਨੇ ਮੁਆਵਜ਼ੇ ਲਈ ਏ ਡੀ ਸੀ ਨੂੰ ਸੂਚੀ ਸੌਂਪੀ

ਮੀਂਹਾਂ ਕਾਰਨ ਨੁਕਸਾਨੇ ਘਰਾਂ ਦਾ ਮੁਆਵਜ਼ਾ ਮੰਗਿਆ
ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਨੂੰ ਸੂਚੀ ਸੌਂਪਦੇ ਹੋਏ ਭਗਵੰਤ ਸਿੰਘ ਸਮਾਓਂ ਤੇ ਹੋਰ।
Advertisement

ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਦੀ ਅਗਵਾਈ ਹੇਠ ਮਾਨਸਾ ਨੇੜਲੇ ਪਿੰਡ ਹੀਰੇਵਾਲਾ ਵਿੱਚ ਮੀਂਹਾਂ ਕਾਰਨ ਨਕੁਸਾਨ ਘਰਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਇਥੇ ਵਧੀਕ ਡਿਪਟੀ ਕਮਿਸ਼ਨਰ ਨੂੰ ਪੀੜਤ ਪਰਿਵਾਰਾਂ ਦੀ ਸੂਚੀ ਸੌਂਪੀ ਗਈ।

ਜਥੇਬੰਦੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਹੜ੍ਹਾਂ ਤੇ ਮੀਂਹਾਂ ਕਾਰਨ ਗਰੀਬਾਂ ਦੇ ਨੁਕਸਾਨੇ ਘਰਾਂ ਦੇ ਮੁਆਵਜ਼ੇ ਦੀਆਂ ਬਣ ਰਹੀਆਂ ਲਿਸਟਾਂ ਸਮੇਂ ‘ਆਪ’ ਦੇ ਸਰਪੰਚ ਅਫ਼ਸਰਸ਼ਾਹੀ ਨਾਲ ਮਿਲ ਕੇ ਅਸਲ ਦਲਿਤ ਅਤੇ ਲੋੜਵੰਦ ਪਰਿਵਾਰਾਂ ਨੂੰ ਨਜ਼ਰਅੰਦਾਜ਼ ਕਰਕੇ ਲਿਸਟਾਂ ਵਿਚ ਆਪਣੇ ਚਹੇਤਿਆਂ ਨੂੰ ਸ਼ਾਮਲ ਕਰਕੇ ਗਰੀਬਾਂ ਨੂੰ ਹੱਕਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਲਵੇ ਵਿੱਚ ਲਗਾਤਾਰ ਹੋਈ ਬਾਰਿਸ਼ ’ਚ ਨੁਕਸਾਨੇ ਘਰਾਂ ਦੇ ਹਜ਼ਾਰਾਂ ਲੋੜਵੰਦ ਪਰਿਵਾਰ ਦੇ ਘਰਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਲਿਤ ਪਰਿਵਾਰਾਂ ਦਾ ਘਰਾਂ ਦੀਆਂ ਕਮਜ਼ੋਰ ਛੱਤਾਂ ਥੱਲੇ ਜਾਨੀ ਮਾਲੀ ਨੁਕਸਾਨ ਦੀ ‘ਆਪ’ ਸਰਕਾਰ ਜ਼ਿੰਮੇਵਾਰ ਹੈ।

Advertisement

ਉਨ੍ਹਾਂ ਦੱਸਿਆ ਕਿ ਪਿੰਡ ਹੀਰੇਵਾਲਾ ਦੇ ਰਹਿੰਦੇ 70 ਦਲਿਤ ਪਰਿਵਾਰਾਂ ਦੇ ਨੁਕਸਾਨੇ ਘਰਾਂ ਦੇ ਮੁਆਵਜ਼ੇ ਦੀ ਲਿਸਟ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਐੱਸ ਡੀ ਐੱਮ ਮਾਨਸਾ ਨੂੰ ਮਾਰਕ ਕਰ ਦਿੱਤੀ ਅਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੀਂਹਾਂ ਕਾਰਨ ਨੁਕਸਾਨੇ ਘਰਾਂ ਦੇ ਪੀੜਤਾਂ ਨੂੰ ਲਿਸਟ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਮੌਕੇ ਜਰਨੈਲ ਸਿੰਘ ਮਾਨਸਾ,ਪ੍ਰਦੀਪ ਗੁਰੂ, ਮਨਜੀਤ ਕੌਰ ਜੋਗਾ, ਸਤਕਾਰ ਕੌਰ, ਸੰਦੀਪ ਸਿੰਘ, ਰਿੰਕੂ ਸਿੰਘ, ਜਗਤਾਰ ਸਿੰਘ ਵੀ ਮੌਜੂਦ ਸਨ।

Advertisement
Show comments