ਨੌਜਵਾਨਾਂ ਵੱਲੋਂ ਰੰਜਿਸ਼ ਤਹਿਤ ਐੱਮਸੀ ਦੀ ਕੁੱਟਮਾਰ

ਕਿਰਪਾਨ, ਰਾਡ ਅਤੇ ਡਾਂਗਾਂ ਨਾਲ ਕੀਤਾ ਜ਼ਖ਼ਮੀ; ਸਾਥੀ ਨੂੰ ਵੀ ਲੱਗੀਆਂ ਸੱਟਾਂ

ਨੌਜਵਾਨਾਂ ਵੱਲੋਂ ਰੰਜਿਸ਼ ਤਹਿਤ ਐੱਮਸੀ ਦੀ ਕੁੱਟਮਾਰ

ਜ਼ਖ਼ਮੀਆਂ ਦਾ ਹਾਲਚਾਲ ਪੁੱਛਦੇ ਹੋਏ ਵਿਧਾਇਕ ਜਗਸੀਰ ਸਿੰਘ ਅਤੇ ਐਡਵੋਕੇਟ ਜਸਪਾਲ ਸਿੱਧੂ।

ਪੱਤਰ ਪ੍ਰੇਰਕ

ਭੁੱਚੋ ਮੰਡੀ, 28 ਮਈ

ਇੱਥੇ ਪੌਣੀ ਦਰਜਨ ਨੌਜਵਾਨਾਂ ਨੇ ਬੀਤੀ ਰਾਤ ਕਰੀਬ ਪੁਰਾਣੀ ਰੰਜਿਸ਼ ਤਹਿਤ ਸਥਾਨਕ ਵਾਰਡ ਨੰਬਰ-7 ਦੇ ਐਮਸੀ ਦਲਜੀਤ ਸਿੰਘ ਅਤੇ ਉਸ ਦੇ ਸਾਥੀ ਹਰਵਿੰਦਰ ਸਿੰਘ ਹਿੰਦੋ ਦੀ ਰਾਡਾਂ, ਡਾਂਗਾਂ ਅਤੇ ਕਿਰਪਾਨ ਨਾਲ ਕੁੱਟਮਾਰ ਕੀਤੀ। ਇਨ੍ਹਾਂ ਨੌਜਵਾਨਾਂ ਦੇ ਮੂੰਹ ਬੰਨ੍ਹੇ ਹੋਏ ਸਨ। ਇਸ ਘਟਨਾ ਵਿੱਚ ਦਲਜੀਤ ਸਿੰਘ ਦੇ ਸਿਰ, ਖੱਬੀ ਬਾਂਹ ਅਤੇ ਪੱਟ ਵਿੱਚ ਡੂੰਗੀਆਂ ਸੱਟਾਂ ਲੱਗੀਆਂ ਅਤੇ ਹਰਵਿੰਦਰ ਸਿੰਘ ਦੇ ਵੀ ਕਾਫ਼ੀ ਸੱਟਾਂ ਸਨ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਮੌਕੇ ਵਿਧਾਇਕ ਜਗਸੀਰ ਸਿੰਘ, ਐਡਵੋਕੇਟ ਜਸਪਾਲ ਸਿੱਧੂ ਤੇ ਰਕੇਸ਼ ਸਿੰਗਲਾ ਨੇ ਜ਼ਖਮੀਆਂ ਦਾ ਹਾਲਚਾਲ ਪੁੱਛਿਆ।

ਪੀੜਤ ਦਲਜੀਤ ਸਿੰਘ ਨੇ ਦੱਸਿਆ ਕਿ ਰਾਤ ਕਰੀਬ ਸਾਢੇ ਕੁ ਅੱਠ ਵਜੇ ਉਹ ਦੁਕਾਨ ਬੰਦ ਕਰ ਕੇ ਸਾਥੀ ਹਰਵਿੰਦਰ ਸਿੰਘ ਨਾਲ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ। ਇਸ ਦੌਰਾਨ ਬਾਲਿਆਂਵਾਲੀ ਸੜਕ ’ਤੇ ਚੱਕਾਂ ਵਾਲੇ ਰੇਲਵੇ ਫਾਟਕ ਨਜ਼ਦੀਕ ਪਹਿਲਾਂ ਹੀ ਤਿਆਰ ਖੜ੍ਹੇ ਨੌਜਵਾਨਾਂ ਨੇ ਰਾਡਾਂ, ਡਾਂਗਾਂ ਅਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਹਰਵਿੰਦਰ ਸਿੰਘ ਦੇ ਵੀ ਕਾਫ਼ੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਇੱਕ ਵਾਰ ਦੋ ਧਿਰਾਂ ਦੀ ਲੜਾਈ ਵਿੱਚ ਉਹ ਸਮਝੌਤਾ ਕਰਵਾਉਣ ਗਿਆ ਸੀ। ਇਨ੍ਹਾਂ ਨੌਜਵਾਨਾਂ ਨੇ ਕਿਸੇ ਗੱਲੋਂ ਉਸ ਨਾਲ ਰੰਜ਼ਿਸ ਰੱਖੀ।

ਭੁੱਚੋ ਪੁਲੀਸ ਦੇ ਏਐੱਸਆਈ ਕੁਲਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਐਮਸੀ ਦਲਜੀਤ ਸਿੰਘ ਦੇ ਬਿਆਨਾਂ ’ਤੇ ਗੱਗੀ, ਸਿੰਘਾ, ਰਾਜੂ, ਲੱਭੂੂ, ਜੋਨੀ, ਹੈਪੀ ਅਤੇ ਦੋ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All