ਚਿੰਤਪੁਰਨੀ ਮੰਦਰ ’ਚ ਮੈਡੀਕਲ ਕੈਂਪ
ਭੁੱਚੋ ਮੰਡੀ: ਸ੍ਰੀ ਚਿੰਤਪੁਰਨੀ ਮੰਦਰ ਭੁੱਚੋ ਕੈਂਚੀਆਂ ਵਿੱਚ ਨੈਣ ਜੋਤੀ ਚੈਰੀਟੇਬਲ ਸੁਸਾਇਟੀ ਦੁਆਰਾ ਚੱਲ ਰਹੇ ਸ੍ਰੀ ਰਾਮ ਸਰੂਪ ਜਿੰਦਲ ਮੈਮੋਰੀਅਲ ਚੈਰੀਟੇਬਲ ਅੱਖਾਂ ਦੇ ਹਸਪਤਾਲ ਵਿੱਚ ਡਾ. ਸਵਤੰਤਰ ਗੁਪਤਾ ਨੇ 120 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਡਾ. ਯੋਗੇਸ਼ ਬਾਂਸਲ (ਐੱਮਐੱਸ) ਨੇ 11 ਮਰੀਜ਼ਾਂ ਦੀਆਂ ਅੱਖਾਂ ਦੇ ਅਪਰੇਸ਼ਨ ਕੀਤੇ। ਸ੍ਰੀ ਮਹਿੰਦਰ ਮੁਕੇਸ਼ ਬਾਂਸਲ ਚੈਰੀਟੇਬਲ ਦੰਦਾਂ ਦੇ ਹਸਪਤਾਲ ਵਿੱਚ ਡਾ. ਅੰਸ਼ੂ ਗਰਗ (ਐਮਡੀਐਸ) ਅਤੇ ਡਾ. ਨਾਪੁਰ (ਬੀਡੀਐਸ) ਨੇ 18 ਮਰੀਜ਼ਾਂ ਦਾ ਇਲਾਜ਼ ਕੀਤਾ। ਸ੍ਰੀਮਤੀ ਵਿਜੈ ਲਕਸ਼ਮੀ ਚੈਰੀਟੇਬਲ ਔਰਤ ਰੋਗ ਹਸਪਤਾਲ ਵਿੱਚ ਡਾ. ਸ਼ਾਇਨਾ ਕਾਂਸਲ ਨੇ 7 ਮਰੀਜ਼ਾਂ ਦੀ ਜਾਂਚ ਕੀਤੀ। ਲੈਬ ਇੰਚਾਰਜ ਵਿਨੋਦ ਗੋਇਲ ਨੇ ਲਾਲਾ ਵਾਸੂਦੇਵ ਮੰਗਲਾ ਚੈਰੀਟੇਬਲ ਲੈਬ ਵਿੱਚ ਸਰਕਾਰੀ ਰੇਟ ’ਤੇ ਕੰਪਿਊਟਰਾਈਜ਼ਡ ਮਸ਼ੀਨਾਂ ਨਾਲ ਟੈਸਟ ਕੀਤੇ। ਮੰਦਰ ਦੇ ਸੰਸਥਾਪਕ ਜੋਗਿੰਦਰ ਪਾਲ ਅਤੇ ਚੇਅਰਮੇਨ ਪਵਨ ਬਾਂਸਲ ਨੇ ਮੈਡੀਕਲ ਟੀਮਾਂ ਦਾ ਧੰਨਵਾਦ ਕੀਤਾ। ਪ੍ਰਧਾਨ ਮਦਨ ਲਾਲ ਨੇ ਮਰੀਜ਼ਾਂ ਅਤੇ ਸਹਿਯੋਗੀਆਂ ਲਈ ਲਗਾਏ ਲੰਗਰ ਵਿੱਚ ਸੇਵਾ ਸੰਭਾਲੀ। -ਪੱਤਰ ਪ੍ਰੇਰਕ