ਚਿੰਤਪੁਰਨੀ ਮੰਦਰ ’ਚ ਮੈਡੀਕਲ ਕੈਂਪ
ਭੁੱਚੋ ਮੰਡੀ: ਸ੍ਰੀ ਚਿੰਤਪੁਰਨੀ ਮੰਦਰ ਭੁੱਚੋ ਕੈਂਚੀਆਂ ਵਿੱਚ ਨੈਣ ਜੋਤੀ ਚੈਰੀਟੇਬਲ ਸੁਸਾਇਟੀ ਦੁਆਰਾ ਚੱਲ ਰਹੇ ਸ੍ਰੀ ਰਾਮ ਸਰੂਪ ਜਿੰਦਲ ਮੈਮੋਰੀਅਲ ਚੈਰੀਟੇਬਲ ਅੱਖਾਂ ਦੇ ਹਸਪਤਾਲ ਵਿੱਚ ਡਾ. ਸਵਤੰਤਰ ਗੁਪਤਾ ਨੇ 137 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਡਾ. ਯੋਗੇਸ਼ ਬਾਂਸਲ (ਐਮਐਸ) ਨੇ...
Advertisement
ਭੁੱਚੋ ਮੰਡੀ: ਸ੍ਰੀ ਚਿੰਤਪੁਰਨੀ ਮੰਦਰ ਭੁੱਚੋ ਕੈਂਚੀਆਂ ਵਿੱਚ ਨੈਣ ਜੋਤੀ ਚੈਰੀਟੇਬਲ ਸੁਸਾਇਟੀ ਦੁਆਰਾ ਚੱਲ ਰਹੇ ਸ੍ਰੀ ਰਾਮ ਸਰੂਪ ਜਿੰਦਲ ਮੈਮੋਰੀਅਲ ਚੈਰੀਟੇਬਲ ਅੱਖਾਂ ਦੇ ਹਸਪਤਾਲ ਵਿੱਚ ਡਾ. ਸਵਤੰਤਰ ਗੁਪਤਾ ਨੇ 137 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਡਾ. ਯੋਗੇਸ਼ ਬਾਂਸਲ (ਐਮਐਸ) ਨੇ 2 ਮਰੀਜ਼ਾਂ ਦੀਆਂ ਅੱਖਾਂ ਦੇ ਅਪਰੇਸ਼ਨ ਕੀਤੇ। ਸ੍ਰੀ ਮਹਿੰਦਰ ਮੁਕੇਸ਼ ਬਾਂਸਲ ਚੈਰੀਟੇਬਲ ਦੰਦਾਂ ਦੇ ਹਸਪਤਾਲ ਵਿੱਚ ਡਾ. ਅੰਸ਼ੂ ਗਰਗ (ਐਮਡੀਐਸ) ਅਤੇ ਡਾ. ਨਾਪੁਰ (ਬੀਡੀਐਸ) ਨੇ 18 ਮਰੀਜ਼ਾਂ ਦਾ ਇਲਾਜ ਕੀਤਾ। ਸ੍ਰੀਮਤੀ ਵਿਜੈ ਲਕਸ਼ਮੀ ਚੈਰੀਟੇਬਲ ਔਰਤ ਰੋਗ ਹਸਪਤਾਲ ਵਿੱਚ ਡਾ: ਸ਼ਾਇਨਾ ਕਾਂਸਲ ਨੇ 8 ਮਰੀਜਾਂ ਦੀ ਜਾਂਚ ਕੀਤੀ। ਸਾਰੇ ਹਸਪਤਾਲਾਂ ਵਿੱਚ ਦਵਾਈ ਮੁਫ਼ਤ ਦਿੱਤੀ ਗਈ। ਲੈਬ ਇੰਚਾਰਜ ਵਿਨੋਦ ਗੋਇਲ ਨੇ ਲਾਲਾ ਵਾਸੁਦੇਵ ਮੰਗਲਾ ਚੈਰੀਟੇਬਲ ਲੈਬ ਵਿੱਚ ਸਾਰੇ ਟੈਸਟ ਸਰਕਾਰੀ ਰੇਟ ’ਤੇ ਕੰਪਿਊਟਰਾਈਜਡ ਮਸ਼ੀਨਾਂ ਨਾਲ ਕੀਤੇ। ਮੰਦਰ ਦੇ ਸੰਸਥਾਪਕ ਜੋਗਿੰਦਰ ਪਾਲ ਅਤੇ ਚੇਅਰਮੇਨ ਪਵਨ ਬਾਂਸਲ ਨੇ ਮੈਡੀਕਲ ਟੀਮ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ
Advertisement
Advertisement
×