ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ
ਹੜ੍ਹਾਂ ਦੀ ਭਿਆਨਕ ਸਥਿਤੀ ਨੂੰ ਵੇਖਦੇ ਹੋਏ ਪੰਜਾਬ ਮੈਡੀਕਲ ਲੈਬਾਰਟਰੀ ਐਸੋਸੀਏਸ਼ਨ (ਜੈ ਮਲਾਪ) ਦੀ ਸੂਬਾ ਕੋਰ ਕਮੇਟੀ ਨੇ ਚੰਡੀਗੜ੍ਹ ਵਿਚ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਮੁੱਖ ਮੰਤਰੀ ਰਾਹਤ ਕੋਸ਼ ਲਈ 2 ਲੱਖ ਰੁਪਏ ਦਾ ਚੈਕ ਭੇਟ ਕੀਤਾ।...
Advertisement
ਹੜ੍ਹਾਂ ਦੀ ਭਿਆਨਕ ਸਥਿਤੀ ਨੂੰ ਵੇਖਦੇ ਹੋਏ ਪੰਜਾਬ ਮੈਡੀਕਲ ਲੈਬਾਰਟਰੀ ਐਸੋਸੀਏਸ਼ਨ (ਜੈ ਮਲਾਪ) ਦੀ ਸੂਬਾ ਕੋਰ ਕਮੇਟੀ ਨੇ ਚੰਡੀਗੜ੍ਹ ਵਿਚ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਮੁੱਖ ਮੰਤਰੀ ਰਾਹਤ ਕੋਸ਼ ਲਈ 2 ਲੱਖ ਰੁਪਏ ਦਾ ਚੈਕ ਭੇਟ ਕੀਤਾ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਗਦੀਪ ਭਾਰਦਵਾਜ ਨੇ ਕਿਹਾ ਕਿ ਪੰਜਾਬ ਦੇ ਸਾਰੇ ਜੈ ਮਲਾਪ ਮੈਂਬਰ ਸਰਕਾਰ ਦੇ ਨਾਲ ਖੜ੍ਹੇ ਹਨ ਅਤੇ ਨਿੱਜੀ ਪੱਧਰ ’ਤੇ ਵੀ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਬਲਬੀਰ ਸਿੰਘ ਨੇ ਇਸ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਭਰੋਸਾ ਜਤਾਇਆ ਕਿ ਇਸ ਤਰ੍ਹਾਂ ਦੇ ਸਹਿਯੋਗ ਨਾਲ ਹੀ ਪੰਜਾਬ ਇਸ ਔਖੀ ਘੜੀ ਤੋਂ ਬਾਹਰ ਨਿਕਲੇਗਾ। ਇਸ ਮੌਕੇ ਰਾਜਨ ਬੈਕਟਰ, ਸੁਰਜੀਤ ਸਿੰਘ ਚੰਦੀ, ਸੱਤਪਾਲ ਸ਼ਰਮਾ, ਪ੍ਰ੍ਰਮੋਦ ਕੁਮਾਰ, ਨਰਿੰਦਰ ਗੁਪਤਾ ਵੀ ਮੌਜੂਦ ਸਨ।
Advertisement
Advertisement
×