ਪੱਤਰ ਪ੍ਰੇਰਕ
ਭਗਤਾ ਭਾਈ, 2 ਦਸੰਬਰ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਭਗਤਾ ਭਾਈ ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਨਿਰਭੈ ਸਿੰਘ ਭਗਤਾ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹਿਰ ਵਿਚ ਹੋਈ। ਮੀਟਿੰਗ ਵਿੱਚ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਤੇ ਸਰਕਾਰ ਤੋਂ ਮੰਗ ਕੀਤੀ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਤਜਰਬੇ ਦੇ ਅਧਾਰ ’ਤੇ ਰਜਿਸਟਰਡ ਕੀਤਾ ਜਾਵੇ। ਇਸ ਮੌਕੇ ਮੋਰਿੰਡਾ ਵਿਖੇ ਲਗਾਏ ਪੱਕੇ ਮੋਰਚੇ ਦੀ ਲਾਮਬੰਦੀ ਕੀਤੀ ਗਈ।