ਮੈਡੀਕਲ ਪ੍ਰੈਕਟੀਸ਼ਨਰ ਸਮਾਜ ਸੇਵਾ ਵਿੱਚ ਭਾਗ ਲੈਣ : ਤੁੰਗਵਾਲੀ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਭੁੱਚੋ ਮੰਡੀ ਵੱਲੋਂ ਦਫ਼ਤਰ ਵਿੱਚ ਬਲਾਕ ਪ੍ਰਧਾਨ ਡਾ. ਜਸਬੀਰ ਸਿੰਘ ਤੁੰਗਵਾਲੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਵਿੱਚ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਧਾਨ ਜਸਬੀਰ ਸਿੰਘ ਨੇ ਸਾਰੇ ਮੈਂਬਰਾਂ...
Advertisement
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਭੁੱਚੋ ਮੰਡੀ ਵੱਲੋਂ ਦਫ਼ਤਰ ਵਿੱਚ ਬਲਾਕ ਪ੍ਰਧਾਨ ਡਾ. ਜਸਬੀਰ ਸਿੰਘ ਤੁੰਗਵਾਲੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਵਿੱਚ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਧਾਨ ਜਸਬੀਰ ਸਿੰਘ ਨੇ ਸਾਰੇ ਮੈਂਬਰਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਾਫ ਸੁਥਰੀ ਪ੍ਰੈਕਟਿਸ ਕਰਨ ਅਤੇ 7 ਸਤੰਬਰ ਨੂੰ ਭੁੱਚੋ ਮੰਡੀ ਦੇ ਪੰਚਾਇਤੀ ਸ਼ਿਵ ਮੰਦਰ ਵਿੱਚ ਲੱਗਣ ਵਾਲੇ ਖੂਨਦਾਨ ਕੈਂਪ ਵਿੱਚ ਖੂਨ ਦਾਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੁਖਦਰਸ਼ਨ ਸਿੰਘ, ਮੈਡੀਕਲ ਪ੍ਰੈਕਟੀਸ਼ਨਰ ਪ੍ਰਗਟ ਸਿੰਘ, ਗੁਰਭਗਤ ਸਿੰਘ, ਗੁਰਦੀਪ ਸਿੰਘ, ਜਸਪ੍ਰੀਤ ਸ਼ਰਮਾ, ਸ਼ਿੰਗਾਰਾ ਸਿੰਘ, ਬਹਾਲ ਸਿੰਘ, ਗੁਰਪ੍ਰੀਤ ਗਿੱਲ, ਰਾਜ ਸਿੰਘ, ਹਰਜਿੰਦਰ ਸਿੰਘ, ਮੱਖਣ ਸਰਾਂ, ਹਰਚੇਤ ਸ਼ਰਮਾ ਅਤੇ ਪਵਨ ਕੁਮਾਰ ਆਦਿ ਹਾਜ਼ਰ ਸਨ।
Advertisement
Advertisement