ਦੋਦਾ (ਜਸਵੀਰ ਸਿੰਘ ਭੁੱਲਰ): ਇੱਥੇ ਮੁਕਤਸਰ-ਬਠਿੰਡਾ ਨੈਸ਼ਨਲ ਹਾਈਵੇ 754 ’ਤੇ ਜਾਮ ਲਾ ਕੇ ਰੋਸ ਪ੍ਰਗਟ ਕੀਤਾ, ਜਿਸ ਵਿੱਚ ਕਿਸਾਨ ਜਥੇਬੰਦੀਆਂ, ਦੁਕਾਨਦਾਰ ਯੂਨੀਅਨ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਆਂਗਣਵਾੜੀ ਮੁਲਾਜ਼ਮ ਯੂਨੀਅਨ, ਤਾਲਮੇਲ ਪੈਰਾ-ਮੈਡੀਕਲ ਕਮੇਟੀ, ਟੀ ਐੱਸ ਯੂ ਬਿਜਲੀ ਮੁਲਾਜ਼ਮਾਂ ਸਮੇਤ ਮੈਡੀਕਲ ਸਟੋਰਾਂ ਵਾਲੇ ਸ਼ਾਮਲ ਹੋਏ। ਬੁਲਾਰਿਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਭੰਡਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ।