ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੀਤ ਹੇਅਰ ਨੇ ਖੱਟੜਾ ਨੂੰ ਟਰੱਕ ਯੂਨੀਅਨ ਦਾ ਨਵਾਂ ਪ੍ਰਧਾਨ ਥਾਪਿਆ

ਬਰਨਾਲਾ ਟਰੱਕ ਯੂਨੀਅਨ ਦਾ ਰੇੜਕਾ ਮੁੱਕਿਆ; ਟਰੱਕ ਅਪਰੇਟਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਐਲਾਨ
ਬਰਨਾਲਾ ’ਚ ਟਰੱਕ ਯੂਨੀਅਨ ਦੇ ਨਵੇਂ ਚੁਣੇ ਪ੍ਰਧਾਨ ਤੇ ਕਮੇਟੀ ਮੈਂਬਰਾਂ ਨਾਲ ਮੀਤ ਹੇਅਰ।
Advertisement

ਪਿਛਲੇ ਕਈ ਦਿਨਾਂ ਤੋਂ ਬਰਨਾਲਾ ਟਰੱਕ ਯੂਨੀਅਨ ਦੇ ਚੱਲ ਰਹੇ ਰੇੜਕੇ ਨੂੰ ਹਲਕੇ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਵੱਲੋਂ ਪਹਿਲਾਂ ਬਣਾਏ ਟਰੱਕ ਯੂਨੀਅਨ ਪ੍ਰਧਾਨ ਹਰਦੀਪ ਸਿੰਘ ਸਿੱਧੂ ਨੂੰ ਪ੍ਰਧਾਨਗੀ ਤੋਂ ਲਾਹ ਕੇ ਟਰੱਕ ਅਪਰੇਟਰਾਂ ਦੀ ਸਹਿਮਤੀ ਨਾਲ ਚਰਨਜੀਤ ਸਿੰਘ ਖੱਟੜਾ ਨੂੰ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ। ਨਵੇਂ ਬਣਾਏ ਪ੍ਰਧਾਨ ਚਰਨਜੀਤ ਸਿੰਘ ਖੱਟੜਾ ਨਾਲ ਪਾਲਾ ਸਿੰਘ­ਲਵਪ੍ਰੀਤ ਸਿੰਘ ਦੀਵਾਨਾ ਅਤੇ ਮਲਕੀਤ ਸਿੰਘ ਗੋਧਾ ਦੀ ਇੱਕ ਤਿੰਨ ਮੈਂਬਰੀਂ ਕਮੇਟੀ ਵੀ ਗਠਿਤ ਕੀਤੀ ਗਈ ਹੈ। ਮੀਤ ਹੇਅਰ ਨੇ ਕਿਹਾ ਕਿ ਪੁਰਾਣੇ ਪ੍ਰਧਾਨ ਹਰਦੀਪ ਸਿੰਘ ਸਿੱਧੂ ਦੀਆਂ ਕਈ ਟਰੱਕ ਅਪਰੇਟਰਾਂ ਵੱਲੋਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਕਾਰਨ ਬਦਲਿਆ ਗਿਆ ਹੈ। ਮੀਤ ਹੇਅਰ ਨੇ ਕਿਹਾ ਕਿ ਵਿਰੋਧੀਆਂ ਵੱਲੋਂ ਉਨ੍ਹਾਂ ਖ਼ਿਲਾਫ਼ ਬਿਨਾਂ ਤੱਥਾਂ ਤੋਂ ਜੋ ਭਰਮ ਭੁਲੇਖੇ ਫੈਲਾਏ ਜਾ ਰਹੇ ਹਨ, ਜਿਨ੍ਹਾਂ ਦਾ ਉਹ ਜਵਾਬ ਦੇਣਾ ਵਾਜਬ ਨਹੀਂ ਸਮਝਦੇ। ਉਨ੍ਹਾਂ ਟਰੱਕ ਅਪਰੇਟਰਾਂ ਨੂੰ ਕਿਹਾ ਕਿ ਕਿਸੇ ਕਿਸਮ ਦੀ ਸਮੱਸਿਆਂ ਸਬੰਧੀ ਨਵੇਂ ਚੁਣੇ ਪ੍ਰਧਾਨ ਜਾਂ ਕਮੇਟੀ ਮੈਂਬਰਾਂ ਨੂੰ ਦੱਸ ਸਕਦੇ ਹਨ। ਉਸ ਦਾ ਤੁਰੰਤ ਹੱਲ ਕਰਵਾਇਆ ਜਾਵੇਗਾ। ਟਰੱਕ ਅਪਰੇਟਰਾਂ ਨੇ ਨਵੇਂ ਚੁਣੇ ਪ੍ਰਧਾਨ ਅਤੇ ਕਮੇਟੀ ਮੈਂਬਰਾਂ ਦਾ ਹਾਰ ਪਾਕੇ ਸਵਾਗਤ ਕੀਤਾ। ਨਵੇਂ ਚੁਣੇ ਪ੍ਰਧਾਨ ਚਰਨਜੀਤ ਸਿੰਘ ਖੱਟੜਾ ਅਤੇ ਕਮੇਟੀ ਮੈਂਬਰਾਂ ਨੇ ਟਰੱਕ ਅਪਰੇਟਰਾਂ ਨੂੰ ਭਰੋਸਾ ਦਿਵਾਇਆ ਕਿ ਟਰੱਕ ਯੂਨੀਅਨ ਦੇ ਪੈਸਿਆਂ ਦਾ ਪੂਰਾ ਹਿਸਾਬ ਪਾਰਦਰਸ਼ੀ ਤਰੀਕੇ ਰੱਖਿਆ ਜਾਵੇਗਾ ਅਤੇ ਕੋਈ ਫਾਲਤੂ ਖ਼ਰਚਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵੱਲੋਂ ਟਰੱਕ ਅਪਰੇਟਰਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ‘ਆਪ’ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ­ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਿਵਾਸੀਆਂ ਅਤੇ ਆਪ ਦੇ ਕਈ ਹੋਰ ਆਗੂ ਮੌਜੂਦ ਸਨ।

Advertisement

Advertisement
Show comments