ਬੋਹਾ: ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵੱਲੋਂ ਸੂਬਾ ਪੱਧਰੀ ਰੈਲੀ 21 ਅਕਤੂਬਰ ਦਿਨ ਵੀਰਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਮੋਰਿੰਡਾ ਵਿੱਚ ਕੀਤੀ ਜਾ ਰਹੀ ਰੋਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਵੱਖ ਵੱਖ ਬਲਾਕਾਂ ਵਿਚ ਲਾਮਬੰਦੀ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਬਲਾਕ ਬੋਹਾ ਦੇ ਪ੍ਰਧਾਨ ਸੁਖਪਾਲ ਸਿੰਘ ਹਾਕਮ ਵਾਲਾ ਨੇ ਆਖਿਆ ਕਿ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਤਿੰਨ ਕਾਲੇ ਕਾਨੂੰਨ ਲਾਗੂ ਕਰਨ ਸਮੇਤ ਹੋਰ ਪੰਜਾਬ ਵਿਰੋਧੀ ਗਤੀਵਿਧੀਆਂ ਨੂੰ ਅਮਲ ਵਿਚ ਲਿਆਉਣ’ ਤੇ ਤੁਲੀ ਹੋਈ ਹੈ ਉੱਥੇ ਸੂਬੇ ਦੀ ਕਾਂਗਰਸ ਸਰਕਾਰ ਵੀ ਆਪਣੇ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਅਸਮਰੱਥ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਰੋਸ ਦੇ ਚੱਲਦਿਆਂ ਸਮੂਹ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸਹਿਯੋਗ ਨਾਲ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਇਹ ਰੋਸ ਰੈਲੀ ਕੀਤੀ ਜਾ ਰਹੀ ਹੈ ਜਿਸ ਦਾ ਨਾਅਰਾ ਹੈ ‘ਕਾਰਪੋਰੇਟ ਘਰਾਣੇ ਭਜਾਓ ਰੁਜ਼ਗਾਰ ਬਚਾਓ ਹੋਵੇਗਾ। -ਪੱਤਰ ਪ੍ਰੇਰਕ