ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਮੀਟਿੰਗ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ ਦੀ ਪ੍ਰਧਾਨਗੀ ਹੇਠ ਹੋਈ। ਕਿਸਾਨ ਆਗੂਆਂ ਵੱਲੋਂ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਵਿਚਾਰ ਵਟਾਂਦਰਾ ਕੀਤਾ ਗਿਆ। ਸੁਖਦੇਵ ਸਿੰਘ ਸਨ੍ਹੇਰ ਨੇ ਕਿਹਾ ਕਿ ਇਲਾਕੇ ਵਿੱਚ ਕਿਸਾਨਾਂ...
Advertisement
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ ਦੀ ਪ੍ਰਧਾਨਗੀ ਹੇਠ ਹੋਈ। ਕਿਸਾਨ ਆਗੂਆਂ ਵੱਲੋਂ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਵਿਚਾਰ ਵਟਾਂਦਰਾ ਕੀਤਾ ਗਿਆ। ਸੁਖਦੇਵ ਸਿੰਘ ਸਨ੍ਹੇਰ ਨੇ ਕਿਹਾ ਕਿ ਇਲਾਕੇ ਵਿੱਚ ਕਿਸਾਨਾਂ ਦੀਆਂ ਮੋਟਰਾਂ, ਕੇਬਲਾਂ ਅਤੇ ਹੋਰ ਵਸਤਾਂ ਦੀ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਨੱਥ ਪਾਈ ਜਾਵੇ ਅਤੇ ਜ਼ੀਰਾ ਦੇ ਆਸ-ਪਾਸ ਦੇ ਇਲਾਕਿਆਂ ਦੇ ਕਬਾੜੀਆਂ ਨੂੰ ਸਖਤ ਤਾੜਨਾ ਕੀਤੀ ਕਿ ਜੇਕਰ ਉਨ੍ਹਾਂ ਪਾਸੋਂ ਚੋਰੀ ਦਾ ਸਮਾਨ ਬਰਬਾਦ ਹੋਇਆ ਤਾਂ ਉਨ੍ਹਾਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਏਗਾ। -ਪੱਤਰ ਪ੍ਰੇਰਕ
Advertisement
Advertisement
×