ਨਿੱਜੀ ਪੱਤਰ ਪ੍ਰੇਰਕ
ਰਾਮਪੁਰਾ ਫੂਲ, 24 ਅਗਸਤ
ਇਥੇ ਬਹੁਜਨ ਸਮਾਜ ਪਾਰਟੀ ਹਲਕਾ ਰਾਮਪੁਰਾ ਫੂਲ ਦੇ 15 ਪਿੰਡਾਂ ਦੀ ਮੀਟਿੰਗ ਫੂਲ ਟਾਊਨ ਦੀ ਧਰਮਸ਼ਾਲਾ ਵਿੱਚ ਸਤਨਾਮ ਸਿੰਘ ਜਿਗਰੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜੋਗਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮਾਜਿਕ ਤਬਦੀਲੀ ਹੀ ਜਾਤ-ਪਾਤ ਦਾ ਖਾਤਮਾ ਕਰ ਸਕਦੀ ਹੈ। ਦਲਿਤਾਂ ਦੇ ਹਿੱਤਾਂ ਅਤੇ ਅਧਿਕਾਰਾਂ ਲਈ ਪੰਜਾਬ ਅਤੇ ਕੇਂਦਰ ਸਰਕਾਰ ਇਮਾਨਦਾਰ ਨਹੀਂ ਹਨ। ਪੰਜਾਬ ਸਰਕਾਰ ਵੱਲੋਂ ਵਿੱਦਿਆ ਦੂਜੇ ਨੰਬਰ ਅਤੇ ਸਰਾਬ ਨੂੰ ਪਹਿਲੇ ਨੰਬਰ ’ਤੇ ਰੱਖ ਰਹੀ ਹੈ। ਜ਼ਹਿਰੀਲੀ ਸਰਾਬ ਪੀਣ ਨਾਲ 100 ਤੋਂ ਵੱਧ ਘਰਾਂ ਦੇ ਚਿਰਾਗ ਬੁਝ ਗਏ। ਦਲਿਤ ਵਿਦਿਆਰਥੀਆਂ ਦਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਖਤਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਖੇਤੀ ਆਰਡੀਨੈਂਸ ਨੇ ਕਿਸਾਨਾਂ ਦੀ ਜਿੰਦਗੀ ਲੀਹ ਤੋ ਲਾਹ ਕੇ ਰੱਖ ਦਿੱਤੀ ਹੈ। ਇਸ ਲਈ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਇਕਾਈ ਬਠਿੰਡਾ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰਦੀ ਹੈ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਹਰ ਨਾਗਰਿਕ ਨੂੰ ਬਿਨਾਂ ਭੇਦ ਭਾਵ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰੇ। ਇਸ ਮੌਕੇ ਅਵਤਾਰ ਸਿੰਘ, ਸੁਰਜੀਤ ਸਿੰਘ, ਕਰਮ ਸਿੰਘ, ਰਘੁਵੀਰ ਸਿੰਘ ਹਲਕਾ ਭੁੱਚੋ, ਹਰਪ੍ਰੀਤ ਸਿੰਘ, ਹੈਪੀ ਸਿੰਘ ਭਾਈਰੂਪਾ, ਕੁਲਦੀਪ ਸਿੰਘ, ਨਾਹਰ ਸਿੰਘ, ਹਜ਼ਾਰਾ ਸਿੰਘ, ਆਤਮਾ ਸਿੰਘ, ਜਗਤਾਰ ਸਿੰਘ ਅਤੇ ਜਗਸੀਰ ਸਿੰਘ ਆਦਿ ਹਾਜ਼ਰ ਸਨ।